ਭੀਖੀ/ਮਾਨਸਾ, 1 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ਼ ਕਰਵਾ ਰਹੀ ਇਕ ਔਰਤ ਦੀ ਰਿਪੋਰਟ ਨੈਗਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਚੌਥਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 9 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿੰਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ਼ ਚੱਲ ਰਿਹਾ ਹੈ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੀ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ 9 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ।ਜਿਸ ਤੋਂ ਬਾਅਦ ਇਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ।
ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਡਾ. ਅਸ਼ੋਕ ਕੁਮਾਰ ਐਸ.ਐਮ.ਓ ਸਿਵਲ ਹਸਪਤਾਲ ਮਾਨਸਾ, ਡਾ. ਸੁਨੀਲ ਬਾਂਸਲ, ਡਾ.ਪੰਕਜ ਗਰਗ ਮੌਜ਼ੂਦ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …