ਕੇਂਦਰ ਸਰਕਾਰ ਸਿਆਸੀ ਭੇਦਭਾਵ ਤੋਂ ਉਪਰ ਉਠ ਕੇ ਪੰਜਾਬ ਦੀ ਕਰੇ ਆਰਥਿਕ ਮਦਦ – ਧੂਰਾ
ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਵੱਲੋਂ ਆਪਣੇ ਸਾਥੀਆਂ
ਸਮੇਤ ਪਿੰਡ ਧੂਰਾ ਵਿਖੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਪੱਖ-ਪਾਤ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਧੂਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਪੰਜਾਬ ਨਾਲ ਪੱਖ-ਪਾਤ ਕਰ ਰਹੀ ਹੈ ਜਿਸ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਬਿਪਤਾ ਦੀ ਘੜੀ ਵਿੱਚ ਕੇਂਦਰ ਸਰਕਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਆਰਥਿਕ ਮਦਦ ਕਰਨੀ ਚਾਹੀਦੀ ਹੈ।ਉਹਨਾਂ ਵੱਲੋਂ ਮਈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media