Saturday, October 10, 2026

ਆਜ਼ਾਦੀ ਘੁਲਾਟੀਏ ਕੈਪਟਨ ਗੁਰਦਿਆਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

 

PPN09101414PPN09101415
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਕੈਪਟਨ ਗੁਰਦਿਆਲ ਸਿੰਘ ਇੰਡੀਅਨ ਨੈਸ਼ਨਲ ਆਰਮੀ (ਆਜ਼ਾਦੀ ਘੁਲਾਟੀਏ) ਉਹਨਾਂ ਦਾ ਸਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ ਸਾਹਿਬ ਦੇ ਕੋਲ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਦੇ ਨਾਲ  ਕੀਤਾ ਗਿਆ।ਕੈਪਟਨ ਗੁਰਦਿਆਲ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਸ਼ੁਭਾਸ ਚੰਦਰ ਬੋਸ ਨਾਲ ਮਿਲ ਕੇ ਕੰਮ ਕੀਤਾ ਸੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਪਟਨ ਗੁਰਦਿਆਲ ਸਿੰਘ ਨੂੰ ਫੁੱਲ ਮਲਾਵਾਂ ਤੇ ਸਰਧਾਜ਼ਲੀਆਂ ਭੇਟ ਕੀਤੀਆਂ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਤੇ ਹਵਾਈ ਫਾਇਰ ਕੀਤੇ।ਇਸ ਮੌਕੇ ਐਸ.ਡੀ.ਐਮ ਅੰਮ੍ਰਿਤਸਰ, ਕਰਨਲ ਗਿੱਲ ਜ਼ਿਲ੍ਹਾ ਸੈਨਿਕ ਭਲਾਈ ਅਫਸਰ, ਰਿਸਤੇਦਾਰ ਤੇ ਲੋਕ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply