Friday, October 9, 2026

ਵਿਧਾਇਕ ਅਮਨ ਅਰੋੜਾ ਕਾਲੀਆਂ ਪੱਟੀਆਂ ਬੰਨ ਕੇ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮਾਂਤਰੀ ਮਜ਼ਦੂਰ ਦਿਵਸ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ PPNJ0205202003ਅਰੋੜਾ ਨੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਕਾਲੀਆਂ ਪੱਟੀਆਂ ਬੰਨ ਕੇ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।ਵਿਧਾਇਕ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾਂ ਹੀ ਮਜ਼ਦੂਰਾਂ ਤੇ ਕਰਮਚਾਰੀਆਂ ਦੇ ਨਾਲ ਧੱਕਾ ਕੀਤਾ ਗਿਆ ਹੈ।ਦੇਸ਼ ਅਤੇ ਦੁਨੀਆਂ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਡਿਊਟੀ ਕਰ ਰਹੇ ਕਰਮਚਾਰੀਆਂ ਦੇ ਲਈ ਡਿਊਟੀ ਦੇ ਦੌਰਾਨ ਮੌਤ ਹੋਣ ਤੇ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।ਪਰ ਬਡਬਰ ਦੇ ਮਨਜੀਤ ਸਿੰਘ ਸਿੰਘ ਜੋ ਕਿ ਪੀ.ਆਰ.ਟੀ.ਸੀ ਵਿੱਚ ਡਰਾਇਵਰ ਸੀ, ਉਸ ਦੀ ਮੌਤ ਡਿਊਟੀ ਦੌਰਾਨ ਹੋਈ ਹੈ।ਸਰਕਾਰ ਵਲੋਂ ਉਸ ਦੇ ਪਰਿਵਾਰ ਨੂੰ ਸਿਰਫ 10 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕਰਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਧੱਕਾ ਕੀਤਾ ਹੈ। ਆਪ ਆਗੂ ਅਤੇ ਵਾਲੰਟੀਅਰਾਂ ਵਲੋਂ ਪ੍ਰਦਰਸ਼ਨ ਕਰਦੇ ਹੋਏ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਤੁਰੰਤ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੇਵੇ ਤਾਂ ਕਿ ਕੋਰੋਨਾ ਵਾਇਰਸ ਮਹਾਂਮਾਰੀ ਵਿੱਚ ਵੀ ਡਿਊਟੀ ਕਰ ਰਹੇ ਸਾਰੇ ਕਰਮਚਾਰੀਆਂ ਦਾ ਹੌਸਲਾ ਵਧੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …