Tuesday, March 17, 2026

ਯੂਥ ਕਾਂਗਰਸ ਨੇ ਲਹਿਰਾਇਆ ਤਿਰੰਗਾ- ਪੇੈਕਜ਼ ਨਾ ਦੇਣ ‘ਤੇ ਕੇਂਦਰ ਸਰਕਾਰ ਵਿਰੁੱਧ ਦਿਖਾਈ ਨਾਰਾਜ਼ਗੀ

ਮੋਦੀ ਨੇ ਪੰਜਾਬ ਲਈ ਕਦੇ ਵੀ ਚੰਗਾ ਨਹੀਂ ਕੀਤਾ – ਸਾਜਨ ਕਾਂਗੜਾ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਿਰਦੇਸ਼ਾਂ ਤਹਿਤ ਅੱਜ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ PPNJ0205202004ਪ੍ਰਧਾਨ ਸਾਜਨ ਕਾਂਗੜਾ ਵਲੋਂ ਅਪਣੇ ਪਰਿਵਾਰ ਸਮੇਤ ਅਪਣੇ ਘਰ ਦੀ ਛੱਤ ਉਪਰ ਰਾਸ਼ਟਰੀ ਝੰਡਾ ਲਹਿਰਾਇਆ।ਤਿਰੰਗਾ ਲਹਿਰਾਉਣ ਸਮੇਂ ਰਾਸ਼ਟਰੀ ਗੀਤ ਦਾ ਗੁਣਗਾਨ ਕੀਤਾ ਗਿਆ।ਉਨ੍ਹਾਂ ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਲੜਨ ਲਈ ਕੇਂਦਰ ਸਰਕਾਰ ਵੱਲੋਂ ਕੋਈ ਪੈਕਜ਼ ਨਾ ਦੇਣ ‘ਤੇ ਕੇਂਦਰ ਸਰਕਾਰ ਵਿਰੁੱਧ ਭਾਰੀ ਰੋਸ ਜਾਹਿਰ ਕੀਤਾ।ਸਾਜਨ ਕਾਂਗੜਾ ਨੇ ਕਿਹਾ ਕਿ ਭਾਜਪਾ ਅਤੇ ਨਰਿੰਦਰ ਮੋਦੀ ਨੇ ਕਦੇ ਵੀ ਪੰਜਾਬ ਲਈ ਕੁੱਝ ਚੰਗਾ ਨਹੀਂ ਕੀਤਾ।ਉਨ੍ਹਾਂ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵੀ ਦੇਸ਼ ਦਾ ਹਿੱਸਾ ਹੈ।ਇਸ ਲਈ ਪ੍ਰਧਾਨ ਮੰਤਰੀ ਨੂੰ ਰਾਜਨੀਤੀ ਕਰਨ ਦੀ ਜਗ੍ਹਾ ਅਪਣਾ ਫਰਜ਼ ਪੁਰਾ ਕਰਨਾ ਚਾਹੀਦਾ ਹੈ।ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨਾਲ ਚੱਲ ਰਹੇ ਇਸ ਮਹਾਂ ਯੁੱਧ ਵਿੱਚ ਕੈਪਟਨ ਸਰਕਾਰ ਦਾ ਸਾਥ ਦੇਣ ਅਤੇ ਸੂਬਾ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ।ਇਸ ਮੌਕੇ ਜਿਲ੍ਹਾ ਯੂਥ ਕਾਂਗਰਸ ਵਾਇਸ ਪ੍ਰਧਾਨ ਸ਼੍ਰੀਮਤੀ ਅਰਾਧਨਾ ਵੀ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …