ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਦੂਜੇ ਸੂਬਿਆਂ ਤੋਂ ਕੋਵਿਡ ਪ੍ਰਭਾਵਿਤ ਮਰੀਜ਼ਾਂ ਦੇ ਆਉਣ ਦੇ ਮਾਮਲੇ ਬਾਰੇ ਡੂੰਘੀ ਚਿੰਤਾ ਜ਼ਾਹਿਰ ਕਰਦੇ ਹੋਏ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਰਿਪੋਰਟ ਨੈਗੇਟਿਵ ਆਉਣ ‘ਤੇ ਪਿੰਡ ਪੱਧਰ ‘ਤੇ ਇਕਾਂਤਵਾਸ ਵਜੋਂ ਐਲਾਨੀਆਂ ਇਮਾਰਤਾਂ ਵਿੱਚ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤਾਂ ਜਾਰੀ ਕਰਨ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਅਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਹਰਲੇ ਰਾਜਾਂ ਤੋਂ ਵਾਪਸ ਆਏ ਵਿਅਕਤੀਆਂ ਦੀ 100 ਪ੍ਰਤੀਸ਼ਤ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਟੈਸਟ ਪਾਜ਼ੀਟਿਵ ਆਉਣ ‘ਤੇ ਸਬੰਧਿਤ ਵਿਅਕਤੀ ਨੂੰ ਸਰਕਾਰੀ ਇਕਾਂਤਵਾਸ ਕੇਦਰਾਂ ਵਿਖੇ ਭੇਜਿਆ ਜਾਂਦਾ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿਨ੍ਹਾਂ ਵਿਅਕਤੀਆਂ ਦਾ ਟੈਸਟ ਨੈਗੇਟਿਵ ਆਉਂਦਾ ਹੈ, ਉਨ੍ਹਾਂ ਨੂੰ 14 ਦਿਨਾਂ ਲਈ ਪਿੰਡ ਪੱਧਰ ‘ਤੇ ਬਣੇ ਸਰਕਾਰੀ ਇਕਾਂਤਵਾਸ ਕੇਂਦਰਾਂ ਵਿੱਚ ਨਿਗਰਾਨੀ ਹੇਠ ਰੱਖਿਆ ਜਾਏਗਾ।
ਥੋਰੀ ਵਲੋਂ ਪਿੰਡ ਪੱਧਰ ‘ਤੇ ਬਣਾਏ ਜਾਣ ਵਾਲੇ ਇਕਾਂਤਵਾਸ ਕੇਂਦਰਾਂ ਦੀ ਨਿਗਰਾਨੀ ਲਈ ਸਰਪੰਚ, ਪਟਵਾਰੀ, ਪੰਚਾਇਤ ਸਕੱਤਰ, ਸਹਿਕਰਾਤਾ ਵਿਭਾਗ ਦੇ ਕਰਮਚਾਰੀ, ਜੀ.ਓ.ਜੀ, ਨੰਬਰਦਾਰ ਤੇ ਚੌਂਕੀਦਾਰ, ਸਿਹਤ ਵਿਭਾਗ ਤੋਂ ਮਲਟੀਪਰਪਜ਼ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ, ਆਸ਼ਾ ਵਰਕਰ, ਆਂਗਣਵਾੜੀ, ਜਗ੍ਹਾ ਦੇ ਪ੍ਰਬੰਧਕ ਆਦਿ ਨੂੰ ਸਾਂਝੇ ਤੌਰ ਤੇ ਜ਼ਿੰਮੇਵਾਰ ਬਣਾਇਆ ਗਿਆ ਹੈ।
ਜੇਕਰ ਕੋਈ ਵੀ ਵਿਅਕਤੀ ਇਕਾਂਤਵਾਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਐਫਆਈਆਰ ਦਰਜ਼ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …