ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਲੌਂਗੋਵਾਲ ਵਿਖੇ ਸ਼ਹੀਦਾਂ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਅੱਜ ਮਜ਼ਦੂਰ ਕਰੋਨਾ ਦੇ ਨਾਲ ਨਾਲ ਭੁੱਖਮਰੀ ਦੀ ਦੋਹਰੀ ਮਾਰ ਨਾਲ ਲੜ ਰਹੇ ਹਨ।ਉਨ੍ਹਾਂ ਕਿਹਾ ਕੀ ਲਾਕਡਾਊਨ ਨੂੰ ਲੱਗੇ ਨੂੰ ਇੱਕ ਮਹੀਨੇ ਤੋਂ ਉਪਰ ਹੋ ਚੁੱਕਾ ਹੈ ਪ੍ਰਸਾਸ਼ਨ ਵਲੋਂ ਇਹੀ ਪ੍ਰਚਾਰਿਆ ਜਾ ਰਿਹਾ ਹੈ ਕੀ ਹਰੇਕ ਪਰਿਵਾਰ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਪਰ ਹਕੀਕਤ ਇਸ ਦੇ ਉਲਟ ਹੈ।ਉਨ੍ਹਾਂ ਕਿਹਾ ਕਿ ਜੇਕਰ ਮਜ਼ਦੂਰ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਮਜ਼ਦੂਰ ਕਰਫਿਊ ਦੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ ‘ਤੇ ਅਉਣਗੇ।
ਇਸ ਸਮੇਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੁਖਵੀਰ ਸਿੰਘ, ਡਾਕਟਰ ਭੀਮ ਰਾਓ ਅੰਬੇਡਕਰ ਭਵਨ ਕਮੇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲੋਂ ਕੁਲਵੰਤ ਸਿੰਘ, ਜਸਪਾਲ ਸਿੰਘ, ਅਜੈਬ ਸਿੰਘ, ਸੱਤੂ, ਜੱਗਾ ਸਿੰਘ ਆਦਿ ਹਾਜ਼ਰ ਸਨ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …