ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕਡਾਉਨ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਦਿਆਂ ਡੈਮੋਕਰੈਟਿਕ ਟੀਚਰਜ ਫਰੰਟ, ਦੇਸ਼਼ ਭਗਤ
ਯਾਦਗਾਰ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਉਗਰਾਹਾ), ਕਿਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੀ.ਐਸ.ਯੂ (ਲਲ਼ਕਾਰ), ਪੰਜਾਬ ਰੈਡੀਕਲ ਸਟੁਡੈਂਟਸ ਯੂਨੀਅਨ, ਕੇ.ਐਮ.ਪੀ ਆਈ, ਤਰਕਸ਼ੀਲ ਸੁਸਾਇਟੀ ਨੇ ਦੇਸ਼ ਭਗਤ ਯਾਦਗਾਰ ਵਿਖੇ ਵਿਸ਼ਵ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਆਗੂਆਂ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਦੇ ਕੇ ਮਜ਼ਦੂਰਾਂ ਵਲੋਂ ਲਏ ਹੱਕਾਂ ਨੂੰ ਹਕੂਮਤ ਵੱਲੋਂ ਆਪਣੀਆ ਲੋਕ ਮਾਰੂ ਨੀਤੀਆਂ ਅਤੇ ਕਿਰਤ ਵਿਰੋਧੀ ਕਨੂੰਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕਿਸੇ ਹਾਲਤ ਵਿੱਚ ਲਾਗੂ ਨਹੀ ਹੋਣ ਦਿੱਤੀਆਂ ਜਾਣਗੀਆਂ।ਮੌਜੂਦਾ ਸਮੇਂ ਪੂਰੀ ਦੁਨੀਆਂ ਵਿੱਚ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਸਭ ਤੋਂ ਵੱਧ ਮਾਰ ਮਜ਼ਦੂਰਾਂ ‘ਤੇ ਹੀ ਪਈ ਹੈ।ਇਸ ਲਈ ਮਜ਼ਦੂਰਾਂ ਲਈ ਵਿਸ਼ੇਸ਼ ਪੈਕਜ਼ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦਾ ਸ਼ਸੋਸ਼ਣ ਕਿਸੇ ਕੀਮਤ ‘ਤੇ ਸਹਿਣ ਨਹੀ ਕੀਤਾ ਜਾਵੇਗਾ।
ਡੈਮੋਕਰੈਟਿਕ ਟੀਚਰਜ ਫਰੰਟ ਦੇ ਆਗੂ ਬਲਵੀਰ ਚੰਦ ਲੌਂਗੋਵਾਲ ਨੇ ਮੋਜੂਦਾ ਚੁਣੌਤੀਆਂ ‘ਤੇ ਚਾਨਣਾ ਪਾਇਆ।ਇਸ ਮੌਕੇ ਸੁਖਪਾਲ ਸਿੰਘ, ਰਣਜੀਤ ਸਿੰਘ, ਜੁਝਾਰ ਲੌਂਗੋਵਾਲ, ਲਖਵੀਰ ਲੌਂਗੋਵਾਲ, ਭੁਪਿੰਦਰ ਲੌਂਗੋਵਾਲ, ਕਮਲਜੀਤ ਵਿੱਕੀ, ਅਨਿਲ ਕੁਮਾਰ ਬੱਗਾ, ਕਾ. ਗੁਲਜਾਰ ਸਿੰਘ, ਗੁਰਜੀਤ ਸਿੰਘ, ਗੁਰਮੇਲ ਸਿੰਘ, ਜਸਵਿੰਦਰ, ਸੁਖਬੀਰ ਸਿੰਘ, ਸੁਖਦੇਵ ਸੁੱਖਾ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media