ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਦੀ ਮੌਤ ਨਾਲ ਉਨ੍ਹਾਂ ਦੇ ਚਹੇਤਿਆਂ ਨੂੰ ਬਹੁਤ ਭਾਰੀ ਸਦਮਾ ਪਹੁੰਚਿਆ ਹੈ।ਇਸ ਦੁੱਖ ਦੀ ਘੜੀ ਵਿੱਚ ਲੋਕ ਗਾਇਕ ਕਲਾਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਇਜ਼ਹਾਰ ਕਰਦੇ ਕਿਹਾ ਕਿ ਇਨ੍ਹਾਂ ਅਦਾਕਾਰਾ ਦੇ ਅਕਾਲ ਚਲਾਣੇ ਨਾਲ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਅਭਿਨੇਤਾ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਦੇ ਅਕਾਲ ਚਲਾਣੇ ਤੇ ਮੰਚ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।ਇਸ ਮੌਕੇ ਮੰਚ ਸੰਚਾਲਕ ਕੁਲਵੰਤ ਉਪਲੀ, ਨਿਰਮਲ ਮਾਹਲਾ, ਕਿਰਨਪਾਲ ਗਾਗਾ, ਅੰਗਰੇਜ ਮੱਲੀ, ਜੱਸ ਗੁਰਾਇਆ, ਅਦਾਕਰ ਟੀਟਾ ਵੈਲੀ, ਅਮ੍ਰਿਤ ਆਲਮ ਉਰਫ ਬੀਬੋ ਭੂਆ, ਸੁਰਜੀਤ ਬੋਦਾ, ਸਾਹਿਤਕਾਰ ਰਾਮਫਲ ਰਾਜਲਹੇੜੀ, ਗੀਤਕਾਰ ਤਰਸੇਮ ਭੁਟਾਲ, ਕਾਲਾ ਅਲੀਸ਼ੇਰ, ਜੋਗਾ ਮੱਲੀ ਰੱਤਾਖੇੜਾ ਆਦਿ ਹਾਜ਼ਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …