ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ
ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਉਨ੍ਹਾਂ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ।ਮੌਜੂਦਾ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਰਾਹਤ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਭਾਈ ਮਹਿਤਾ ਨੇ ਕਿਹਾ ਕਿ ਇਸ ਸਮੇਂ ਮਨੁੱਖੀ ਹਮਦਰਦੀ ਲਈ ਹਰ ਇਕ ਆਪਣੀ ਸਮਰੱਥਾ ਅਨੁਸਾਰ ਹਿੱਸਾ ਪਾਉਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।