ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੁੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਸਬੰਧੀ ਸਪੱਸ਼ਟੀਕਰਨ ਦੇਸ ਦੀ ਮੰਗ ਕੀਤੀ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਮਾਰਗ ਵਿੱਚੋਂ ਅੰਮ੍ਰਿਤਸਰ ਨੂੰ ਬਾਹਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਚਰਚਾ ਹੈ ਕਿ ਪਹਿਲਾਂ ਬਣਾਈ ਗਈ ਯੋਜਨਾ ਤਹਿਤ ਇਹ ਮਾਰਗ ਨਹੀਂ ਬਣਾਇਆ ਜਾ ਰਿਹਾ ਅਤੇ ਹੁਣ ਇਸ ਵਿੱਚੋਂ ਅੰਮ੍ਰਿਤਸਰ ਨੂੰ ਬਾਹਰ ਕੀਤਾ ਜਾ ਰਿਹਾ ਹੈ।ਮੁੱਖ ਸਕੱਤਰ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਇਹ ਹਰਗਿਜ਼ ਜਾਇਜ਼ ਨਹੀਂ।ਜੇਕਰ ਇਸ ਵਿੱਚ ਅੰਮ੍ਰਿਤਸਰ ਸ਼ਾਮਲ ਹੈ ਤਾਂ ਇਸ ਬਾਰੇ ਭਾਰਤ ਸਰਕਾਰ ਸਥਿਤੀ ਸਪੱਸ਼ਟ ਕਰੇੇ।
ਡਾ. ਰੂਪ ਸਿੰਘ ਨੇ ਆਖਿਆ ਕਿ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਕੇਂਦਰ ਬਿੰਦੂ ਹੈ। ਕਿਉਂਕਿ ਇਥੇ ਮਾਨਵਤਾ ਦੇ ਅਧਿਆਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਬਹੁਤ ਸਾਰੇ ਇਤਿਹਾਸਕ ਸਥਾਨ ਹਨ।ਜੇਕਰ ਅੰਮ੍ਰਿਤਸਰ ਨੂੰ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਵਿੱਚੋਂ ਮਨਫ਼ੀ ਕੀਤਾ ਜਾਂਦਾ ਹੈ ਤਾਂ ਇਹ ਆਪਣੇ ਆਪ ਵਿਚ ਇੱਕ ਵੱਡਾ ਸਵਾਲ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਬਣਾਈ ਯੋਜਨਾ ਅਨੁਸਾਰ ਹੀ ਇਹ ਮਾਰਗ ਬਣਾਇਆ ਜਾਣਾ ਚਾਹੀਦਾ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …