
ਜਲੰਧਰ 9 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) – ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਰੋਟਰੀ ਕਲੱਬ ਜਲੰਧਰ ਸਾਊਥ ਵਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਏਅਰ ਫੋਰਸ ਵਿਚ ਭਰਤੀ ਹੋਣ ਸੰਬੰਧੀ ”ਕੈਰੀਅਰ ਇੰਨ ਏਅਰ ਫੋਰਸ” ਵਿਸ਼ੇ ਤੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਸ. ਸੁਰਜੀਤ ਸਿੰਘ ਸਾਬਕਾ ਏਅਰਕੋਮੋਡੋਰ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ। ਰੋਟਰੀ ਕਲੱਬ ਜਲੰਧਰ ਸਾਊਥ ਦੇ ਕਲੱਬ ਪ੍ਰੈਜੀਡੈਂਟ ਸ਼ੀ੍ਰਮਤੀ ਉਰਮਿਲਾ ਚੌਹਾਨ ਨੇ ਮੁਖ ਮਹਿਮਾਨ ਨੂੰ ਜੀ ਆਇਆ ਆਖਿਆ। ਮੁਖ ਮਹਿਮਾਨ ਸ. ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਏਅਰ ਫੋਰਸ ਵਿਚ ਭਰਤੀ ਹੋਣ ਦੀ ਮੁੱਢਲੀ ਜਾਣਕਾਰੀ ਦਿੰਦਿਆ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ (ਟੈਸਟਾਂ) ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਨ.ਡੀ.ਏ. ਤੇ ਐਨ.ਸੀ.ਸੀ. ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਹ ਵਿਦਿਆ ਤੇ ਗਿਆਨ ਦੀ ਪ੍ਰਾਪਤੀ ਨਾਲ ਕੋਈ ਵੀ ਅਹੁਦਾ ਪ੍ਰਾਪਤ ਕਰ ਸਕਦੇ ਹਨ।ਪਰ ਕਿਸੇ ਵੀ ਅੱਹੁਦੇ ਦੀ ਸਹੀ ਜਾਣਕਾਰੀ ਭਾਵ ਉਸ ਨੂੰ ਪ੍ਰਾਪਤ ਕਰਨ ਲਈ ਸਹੀ ਗਿਆਨ ਹੋਣਾ ਜਰੂਰੀ ਹੈ।ਪ੍ਰਿੰਸੀਪਲ ਡਾ: ਸਮਰਾ ਵਲੋਂ ਰੋਟਰੀ ਕਲੱਬ ਵਲੋਂ ਕੀਤੇ ਜਾਂਦੇ ਸ਼ਲਾਘਾਯੋਗ ਕਾਰਜਾਂ ਲਈ ਕਲੱਬ ਪ੍ਰੈਜੀਡੈਂਟ ਸ੍ਰੀਮਤੀ ਉਰਮਿਲਾ ਚੌਹਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ। ਅੰਤ ਵਿਚ ਰੋਟਰੀ ਕੱਲਬ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀਮਤੀ ਸਤਵੰਤ ਕੌਰ ਸੱਤੀ ਵਲੋਂ ਮੁਖ ਮਹਿਮਾਨ ਸ. ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਸਮਰਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ। ਸਟੇਜ ਦੀ ਕਾਰਵਾਈ ਡਾ. ਕੁੰਜ ਲਾਲਵਾਣੀ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਰੋਟਰੀ ਕਲੱਬ ਦੇ ਮੈਂਬਰ ਨੀਨਾ ਸੋਂਧੀ, ਨੰਦਿਤਾ ਸੰਧੂ, ਦੀਪਿਕਾ ਸੰਧੂ, ਸੰਗੀਤਾ ਸਹਿਗਲ ਅਤੇ ਲਾਇਲਪੁਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਤੇ ਆਈ.ਟੀ. ਵਿਭਾਗ ਦੇ ਮੁਖੀ ਪ੍ਰੋ. ਮਨੋਹਰ ਸਿੰਘ, ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media