ਲੌਂਗੋਵਾਲ, 2 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ
ਸਦਮਾ ਲੱਗਾ, ਜਦ ਉਹਨਾਂ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ (60) ਸੇਵਾ ਮੁਕਤ ਅਧਿਆਪਕਾ ਦਾ ਅਚਾਨਕ ਦਿਹਾਂਤ ਹੋ ਗਿਆ।ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਅੰਮ੍ਰਿਤਸਰ ਦੀ ਛੋਟੀ ਭੈਣ ਸਨ।ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਸਨ।ਬੀਬੀ ਜੀ ਦੇ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਸਾਰੇ ਪਾਸੇ ਸੋਗ ਦੀ ਲਹਿਰ ਹੈ।
ਜਿਕਰਯੋਗ ਹੈ ਕਿ ਆਪ ਦਾ ਇੱਕ ਬੇਟਾ ਅਤੇ ਬੇਟੀ ਹਨ, ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੱਲ 3 ਮਈ ਨੂੰ ਲੌਂਗੋਵਾਲ ਵਿਖੇ ਕੀਤਾ ਜਾਵੇਗਾ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media