ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਸਮੁੱਚਾ ਪੰਥ ਲੋਗੋਵਾਲ ਅਤੇ ਉਨਾਂ ਦੇ ਪਰਿਵਾਰ ਨਾਲ ਹੈ।ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਭਾਈ ਅਜੈਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਜੀਵਾ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਤੇ ਗਿਆਨੀ ਸਾਹਿਬ ਸਿੰਘ ਨੇ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …