Thursday, July 3, 2025
Breaking News

ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਹੋਰ ਟੈਸਟ ਕੋਰੋਨਾ ਪਾਜ਼ਟਿਵ ਪਾਏ ਗਏ

ਜਿਲ੍ਹੇ ‘ਚ ਕੁੱਲ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਹੁਣ 6 ਹੋਈ
ਸ੍ਰੀ ਮੁਕਤਸਰ ਸਾਹਿਬ, 2 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਦਿੱਤੀ ਗਈ ਸੂਚਨਾ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 3 ਹੋਰ Corona Virusਵਿਅਕਤੀਆਂ ਦੇ ਨਾਲ, ਕਮਿਊਨਿਟੀ ਹੈਲਥ ਸੈਂਟਰ ਦੋਦਾ ਵਿੱਚ ਇਕ ਲੈਬ ਟੈਕਨੀਸ਼ੀਅਨ, ਵਾਰਡ ਅਟੈਂਡੈਂਟ ਅਤੇ ਕਣਕ ਦੀ ਕਟਾਈ ਕਰਨ ਵਾਲੇ ਕੰਬਾਈਨ ਡਰਾਈਵਰ ਦੀ ਰਿਪੋਰਟ ਪਾਜ਼ਟਿਵ ਆਈ ਹੈ।ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ 19 ਦੇ ਕੇਸਾਂ ਦੀ ਗਿਣਤੀ ਵਧ ਕੇ 6 ਹੋ ਗਈ ਹੈ।
               ਸਿਵਲ ਸਰਜਨ ਹਰੀ ਨਰਾਇਣ ਨੇ ਦੱਸਿਆ ਕਿ ਤਿੰਨੇ ਵਿਅਕਤੀਆਂ ਨੂੰ ਇਲਾਜ਼ ਲਈ ਕੋਵਿਡ ਹਸਪਤਾਲ ਭੇਜਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਲੈਬ ਟੈਕਨੀਸ਼ੀਅਨ ਅਤੇ ਵਾਰਡ ਅਟੈਂਡੈਂਟ ਦੋਵੇਂ ਸਥਾਨਕ ਵਾਸੀ ਹਨ, ਜਦੋਂ ਕਿ ਤੀਜਾ ਵਿਅਕਤੀ, ਇੱਕ ਕੰਬਾਈਨ ਡਰਾਈਵਰ ਲੋਹਾਰਾ ਪਿੰਡ ਦਾ ਰਹਿਣ ਵਾਲਾ ਹੈ। ਲੈਬ ਟੈਕਨੀਸ਼ੀਅਨ ਅਤੇ ਡਰਾਈਵਰ ਦੀ ਉਮਰ 20 ਤੋਂ 22 ਸਾਲ ਦੇ ਵਿਚਕਾਰ ਹੈ, ਵਾਰਡ ਅਟੈਂਡੈਂਟ ਲਗਭਗ 35 ਸਾਲ ਦਾ ਹੈ।
            ਮੁਕਤਸਰ ਦੇ ਵਸਨੀਕਾਂ ਵਲੋਂ ਦਿੱਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ 900 ਹੈ।ਜਿਨ੍ਹਾਂ ਵਿਚੋਂ 110 ਸ਼ਨੀਵਾਰ ਨੂੰ ਪ੍ਰਾਪਤ ਕੀਤੇ ਗਏ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …