Wednesday, August 12, 2026

ਜਲਦੀ ਹੀ ਆਪਣੇ ਘਰਾਂ ਨੂੰ ਪਰਤਣਗੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸਾਰੇ ਸ਼ਰਧਾਲੂ -ਡਿਪਟੀ ਕਮਿਸ਼ਨਰ

ਅਧਿਕਾਰੀਆਂ ਨੇ ਲਿਆ ਇਕਾਂਤਵਾਸ ਕੇਂਦਰਾਂ ਅਤੇ ਲੰਗਰ ਬਾਰੇ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੇ ਇਕਾਂਤਵਾਸ ਸਮੇਂ ਸੰਗਤ ਦੀ Quaranrineਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖ਼ੁਦ ਦੇਖ-ਰੇਖ ਕਰਨ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਅਤੇ ਸਾਰੇ ਐਸ.ਡੀ.ਐਮ ਨੇ ਨੇ ਇਕਾਂਵਤਸਾਂ ਦਾ ਦੌਰਾ ਕੀਤਾ।
            ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਸ੍ਰੀਮਤੀ ਸੁਮਿਤ ਮੁੱਧ ਨੇ ਆਪਣੇ ਇਲਾਕੇ ਦੇ ਤਿੰਨ ਕੇਂਦਰਾਂ ਦਾ ਦੌਰਾ ਕਰਕੇ ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਲੰਗਰ ਬਾਰੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦੁੱਧ, ਫਲ ਤੇ ਲੱਸੀ ਵੀ ਵੰਡੀ।ਦੱਸਣਯੋਗ ਹੈ ਕਿ ਬੀਤੀ ਸ਼ਾਮ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਅਤੇ ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਛੇਹਰਟਾ ਕੇਂਦਰ ਦਾ ਦੌਰਾ ਕਰਕੇ ਉਥੇ ਸੰਗਤ ਨੂੰ ਫਲ ਅਤੇ ਸੈਨੀਟਾਈਜ਼ਰ ਦਿੱਤੇ ਸਨ।
PPNJ0305202002ਡਿਪਟੀ ਕਮਿਸ਼ਨਰ ਨੇ ਸਾਰੇ ਕੇਂਦਰਾਂ ਦੀ ਰਿਪੋਰਟ ਲੈਣ ਮਗਰੋਂ ਦੱਸਿਆ ਕਿ ਮਹਾਰਾਸ਼ਟਰ ਤੋਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ਼ਰਧਾਲੂ ਚੜ੍ਹਦੀਕਲਾ ਵਿੱਚ ਹਨ ਅਤੇ ਸਾਰੇ ਹੀ ਅਗਲੇ 10-12 ਦਿਨਾਂ ਵਿਚ ਆਪਣੇ ਘਰਾਂ ਨੂੰ ਪਰਤ ਜਾਣਗੇ। ।
            ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਡਾਕਟਰਾਂ ਦੀ ਟੀਮ ਸਾਰੇ ਸ਼ਰਧਾਲੂਆਂ ਦੀ ਸਿਹਤ ਦਾ ਨਿਰੀਖਣ ਰੋਜ਼ਾਨਾ ਕਰ ਰਹੀ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …