ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਪ੍ਰਾਰਥੀਆਂ ਨੂੰ ਆਨਲਾਈਨ ਕੌਂਸਲਿੰਗ ਦੀ ਸੁਵਿਧਾ ਦੀ ਪੇਸ਼ਕਸ਼ ਕੀਤੀ ਗਈ ਹੈ ਤਾਂ ਜੋ ਉਹ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਾਅਦ ਹਾਲਾਤ ਆਮ ਵਾਂਗ ਹੋਣ ’ਤੇ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੇ ਇਮਤਿਹਾਨਾਂ ਨੂੰ ਪਾਸ ਕਰਕੇ ਰੋਜ਼ਗਾਰ ਪ੍ਰਾਪਤ ਕਰ ਸਕਣ।
ਸ੍ਰੀਮਤੀ ਪਲਵੀ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਕਰਫ਼ਿਊ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਿੱਤਾ ਮਾਹਿਰਾਂ ਵਲੋਂ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੌਂਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਵੇਗਾ।ਕੌਂਸਲਿੰਗ ਦਾ ਲਾਭ ਚਾਹਵਾਨ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫ਼ੋਨ/ਵੀਡੀਓ ਕਾਨਫ਼ਰੰਸਿੰਗ ਰਾਹੀਂ ਲੈ ਸਕਦੇ ਹਨ।
ਬਿਊਰੋ ਦੇ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਆਨਲਾਈਨ ਕੌਂਸਲਿੰਗ ਦੇ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੈਰੀਅਰ ਕੌਂਸਲਰ ਭਾਰਤੀ ਸ਼ਰਮਾ ਨਾਲ ਫੋਨ ਨੰਬਰ 98775-67376 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …