Wednesday, August 12, 2026

ਘਰੇਲੂ ਹਿੰਸਾ ਪੀੜਤ ਔਰਤਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕਰਨ – ਸੁਮਿਤ ਮੱਕੜ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਔਰਤਾਂ ਉਪਰ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ Legal1ਹੋਇਆ ਹੈ, ਜਿਸ ਦਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜ਼ਕਾਰੀ ਚੇਅਰਮੈਨ ਆਰ.ਕੇ ਜੈਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ੍ਰੀਮਤੀ ਰੁਪਿੰਦਰ ਚਾਹਲ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਖਤ ਨੋਟਿਸ ਲਿਆ ਹੈ।ਇਸ ਸਬੰਧੀ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਨਿਰਦੇਸ਼ ਕੀਤੇ ਗਏ ਹਨ ਕਿ ਉਹ ਅਜਿਹੇ ਮਾਮਲਿਆਂ ਵਿੱਚ ਫੌਰੀ ਕਾਰਵਾਈ ਕਰਨ।
                ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਨੇ ਦੱਸਿਆ ਕਿ ਇਨ੍ਹਾਂ ਨਿਰਦੇਸ਼ਾਂ ਦੇ ਚੱਲਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਨੇ ਜ਼ਿਲ੍ਹੇ ਵਿੱਚ ਔਰਤਾਂ ‘ਤੇ ਘਰੇਲੂ ਹਿੰਸਾ ਸਬੰਧੀ ਸਾਰੇ ਅਮਲੇ ਨੂੰ ਹੋਰ ਤੁਰੰਤ ਹਰਕਤ ਵਿੱਚ ਕਰ ਦਿੱਤਾ ਹੈ ।
            ਉਨ੍ਹਾਂ ਦੱਸਿਆ ਕਿ ਪੀੜਤ ਔਰਤਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਮਾਮਲਿਆਂ ਦੀ ਰਿਪੋਰਟ ਤੁੰਰਤ ਅਥਾਰਟੀ ਦੇ ਟੋਲ ਫਰੀ ਨੰ: 1968 ’ਤੇ ਦਰਜ਼ ਕਰਵਾਉਣ।ਪ੍ਰਸ਼ਾਸਨ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰੇਗਾ ਅਤੇ ਉਹਨਾ ਨੂੰ ਵਕੀਲ ਮੁਫਤ ਕਰਕੇ ਦਿੱਤਾ ਜਾਵੇਗਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …