Saturday, June 27, 2026

ਜਿਲ੍ਹੇ ਦੀਆਂ ਮੰਡੀਆਂ ਵਿਚੋਂ ਕਰੀਬ ਪੌਣੇ ਤਿੰਨ ਲੱਖ ਟਨ ਮੀਟਰਕ ਟਨ ਕਣਕ ਦੀ ਖਰੀਦ ਕੀਤੀ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਰੀਬ ਪੌਣੇ ਤਿੰਨ ਲੱਕ ਟਨ ਮੀਟ੍ਰਿਕ ਟਨ ਕਣਕ ਦੀ ਖਰੀਦ Mandi Pktਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵਲੋਂ ਹੀ ਕੀਤੀ ਗਈ ਹੈ।ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਤਰਤੀਬ ਬੜੀ ਸੁਰੱਖਿਅਤ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਮੰਡੀ ਵਿੱਚ ਕਿਸਾਨਾਂ ਜਾਂ ਮਜ਼ਦੂਰਾਂ ਨੂੰ ਮੁਸ਼ਿਕਲ ਪੇਸ਼ ਨਹੀਂ ਆ ਰਹੀ ਅਤੇ ਨਾ ਹੀ ਆਉਣ ਦਿੱਤੀ ਜਾਵੇਗੀ।
             ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 256559 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 255969 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਸੀ।ਉਨਾਂ ਦੱਸਿਆ ਕਿ ਅੱਜ ਇਹ ਅੰਕੜਾ ਕਰੀਬ ਪੌਣੇ ਤਿੰਨ ਲੱਖ ਟਨ ਨੂੰ ਪਾਰ ਕਰ ਜਾਵੇਗਾ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਆਈ ਕਣਕ ਵਿਚੋਂ ਵਿਚੋਂ ਪਨਗ੍ਰੇਨ ਵੱਲੋਂ 65093 ਮੀਟ੍ਰਿਕ ਟਨ, ਮਾਰਕਫੈਡ ਵਲੋਂ 57335 ਮੀਟ੍ਰਿਕ ਟਨ, ਪਨਸਪ ਵਲੋਂ 47659 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 48441 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ ਵਲੋਂ 35653 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 2341 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …