ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਕੌਂਸਲਰ ਰਮਨਦੀਪ ਸਿੰਘ ਚੋਟੀਆਂ ਨੇ ਕੌਮਾਂਤਰੀ ਮਜਦੂਰ
ਦਿਵਸ ਮੌਕੇ ਆਪਣੇ ਘਰ ਤੋਂ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਖਿਲਾਫ ਅਤੇ ਸੂਬੇ ਦੀਆਂ ਹੱਕੀ ਮੰਗਾਂ ਲਈ ਅਵਾਜ਼ ਬੁਲੰਦ ਕੀਤੀ।ਉਨ੍ਹਾਂ ਨੇ ਪੰਜਾਬ ਦੇ ਸਮੂਹ ਕਿਰਤੀਆਂ ਨੂੰ ਮਈ ਦਿਵਸ ਦੀਆਂ ਸੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਪੂਰਤੀ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਜਦ ਤੱਕ ਆਰਥਿਕ ਪੈਕਜ਼ ਸਬੰਧੀ ਪੰਜਾਬ ਦੀ ਇਹ ਮੰਗ ਪੂਰੀ ਨਹੀਂ ਹੁੰਦੀ ਤਦ ਤੱਕ ਕਾਂਗਰਸ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media