Tuesday, September 29, 2026

ਬੀਬੀ ਅਮਰਪਾਲ ਕੌਰ ਦੀ ਅਚਨਚੇਤੀ ਮੌਤ ‘ਤੇ ਸ਼੍ਰੋਮਣੀ ਕਮੇਟੀ ਸੇਵਾ ਮੁਕਤ ਐਸੋਸੀਏਸ਼ਨ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ Bibi Amarpal Longowalਸ਼੍ਰੋਮਣੀ ਕਮੇਟੀ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
              ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਪ੍ਰੀਤਮ ਸਿੰਘ ਪੁਰੀ, ਸਤਬੀਰ ਸਿੰਘ ਦੋਵੇਂ ਸਾਬਕਾ ਪ੍ਰਧਾਨ, ਦਿਲਜੀਤ ਸਿੰਘ ਬੇਦੀ ਪ੍ਰੈਸ ਸਕੱਤਰ, ਰਣਜੀਤ ਸਿੰਘ, ਜਗਜੀਤ ਸਿੰਘ ਜੱਗੀ ਦੋਵੇਂ ਵਧੀਕ ਸਕੱਤਰ, ਬਲਬੀਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪਲਵਿੰਦਰ ਸਿੰਘ ਡੰਡੀ ਆਦਿ ਨੇ ਸਾਂਝੇ ਤੌਰ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਬੀਬੀ ਅਮਰਪਾਲ ਕੌਰ ਦਾ ਅਚਾਨਕ ਅਕਾਲ ਚਲਾਣਾ ਬੇਹੱਦ ਦੁਖਦਾਈ ਤੇ ਪ੍ਰੀਵਾਰ ਲਈ ਵੱਡਾ ਘਾਟਾ ਹੈ।ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਸਤਿਗੁਰੂ ਦੇ ਦਰ ‘ਤੇ ਜੋਦੜੀ ਕਰਦੀ ਹੈ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਸਦੀਵੀ ਥਾਂ ਦੇਣ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਹੌਸਲਾ ਤੇ ਧੀਰਜ ਬਖਸ਼ਿਸ਼ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …