Tuesday, September 29, 2026

ਪ੍ਰਧਾਨ ਲੌਂਗੋਵਾਲ ਨਾਲ ਬਾਬਾ ਬਲਬੀਰ ਸਿੰਘ ਤੇ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਬੀਬੀ ਅਮਰਪਾਲ ਕੌਰ ਲੌਂਗੋਵਾਲ ਦੀ ਅਚਨਚੇਤੀ ਮੌਤ ਹੋ ਜਾਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ Baba Balbir Sਬਲਬੀਰ ਸਿੰਘ ਨੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਹਮਦਰਦੀ ਪ੍ਰਗਟਾਈ ਹੈ।ਉਨ੍ਹਾਂ ਕਿਹਾ ਕਿ ਬੀਬੀ ਅਮਰਪਾਲ ਕੌਰ ਦੀ ਅਚਨਚੇਤੀ ਮੌਤ ਨਾਲ ਲੌਂਗੋਵਾਲ ਪ੍ਰੀਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
                 ਬਾਬਾ ਬਲਬੀਰ ਸਿੰਘ ਨਾਲ ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀ ਜਥੇਦਾਰਾਂ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਪਿੰਦਰ ਸਿੰਘ ਗੁਰੂਸਰ ਸਤਲਾਣੀ ਵਾਲੇ, ਬਾਬਾ ਤਰਲੋਕ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ ਆਦਿ ਨੇ ਭਾਈ ਲੌਂਗੋਵਾਲ ਨਾਲ ਦੁੱਖ ਪ੍ਰਗਟਾਇਆ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …