ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਥਾਨਕ ਕੋਟ
ਖ਼ਾਲਸਾ ਇਲਾਕੇ ‘ਚ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਵਿਖੇ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਪਰਿਵਾਰ ਖ਼ਿਲਾਫ਼ ਪਰਚਾ ਦਰਜ ਕਰਦਿਆਂ ਗ੍ਰਿਫ਼ਤਾਰੀ ਕੀਤੀ ਗਈ ਹੈ।ਫਿਰ ਵੀ ਇਸ ਹਿਰਦੇਵੇਧਕ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਦਾ ਪਰਦਾਫਾਸ਼ ਕਰਨਾ ਜ਼ਰੂਰੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media