113 ਦੀ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ
ਫ਼ਾਜ਼ਿਲਕਾ, 3 ਮਈ (ਪੰਜਾਬ ਪੋਸਟ ਬਿਊਰੋ) – ਨਾਂਦੇੜ ਤੋਂ ਪਰਤੇ 6 ਸ਼ਰਧਾਲੂਆਂ ਦੀ ਕੋਵਿਡ-19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।ਉਨਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਰਹਿਣ।
ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਪਰਤੇ 9 ਸ਼ਰਧਾਲੂਆਂ ਵਿੱਚੋਂ ਇਕ ਛੋਟੇ ਬੱਚੇ ਦੇ ਸੈਂਪਲ ਲੈ ਕੇ ਫਰੀਦਕੋਟ ਭੇਜੇ ਗਏ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 5 ਹੋਰ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 610 ਸੈਂਪਲ ਲਏ ਗਏ ਹਨ, ਜਿਸ ਦੇ ਵਿੱਚੋਂ 113 ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 75 ਸ਼ਰਧਾਲੂਆਂ ਵਿੱਚੋਂ 14 ਦੀ ਰਿਪੋਰਟ ਆਉਣ ਤੋਂ ਬਾਅਦ 61 ਸ਼ਰਧਾਲੂਆਂ ਦੀ ਰਿਪੋਰਟ ਬਾਕੀ ਰਹਿ ਗਈ ਹੈ।