Saturday, September 26, 2026

ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਹੋਈ 12- ਡਿਪਟੀ ਕਮਿਸ਼ਨਰ

ਕੁੱਲ 15 ਕੇਸਾਂ ‘ਚ ਕਰੋਨਾ ਪਾਜ਼ਟਿਵ 12, ਦੋ ਰਿਕਵਰ ਅਤੇ ਇੱਕ ਦੀ ਹੋ ਚੁੱਕੀ ਹੈ ਮੌਤ

ਰੂਪਨਗਰ, 3 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ Corona Virus12 ਹੋ ਗਈ ਹੈ।ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 443 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 418 ਦੀ ਰਿਪੋਰਟ ਨੈਗਟਿਵ, 12 ਪੈਂਡਿੰਗ (7 ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਦਾਲੂੇ), 12 ਕੇਸ ਐਕਟਿਵ ਕਰੋਨਾ ਪਾਜ਼ਟਿਵ (ਇੱਕ ਡੀ.ਐਮ.ਸੀ ਲੁਧਿਆਣਾ ‘ਚ) ਅਤੇ 2 ਰਿਕਵਰ ਹੋ ਚੁੱਕੇ ਹਨ ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 12 ਕੇਸ ਐਕਟਿਵ ਹਨ, 2 ਰਿਕਵਰ ਚੁੱਕੇ ਹਨ ਅਤੇ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੰਟਰਸਟੇਟ ਨਾਕਿਆਂ ਰਾਹੀਂ ਜ਼ੋ ਵੀ ਵਿਅਕਤੀ ਦਾਖਲ ਹੋ ਰਿਹਾ ਹੈ ਉਨ੍ਹਾਂ ਨੂੰ ਕੁਆਰਨਟਾਇਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 703 ਵਿਅਕਤੀਆਂ ਨੂੰ ਹੋਮ-ਕੁਆਰਨਟਾਇਨ ਕੀਤਾ ਗਿਆ ਹੈ।ਇਸ ਤੋਂ ਇਲਾਵਾ 135 ਵਿਅਕਤੀਆਂ ਨੂੰ ਕੁਆਰਨਟਾਇਨ ਸੈਂਟਰਾਂ ਵਿੱਚ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 18 ਇਕਾਂਤਵਾਸ ਸੈਂਟਰ ਬਣਾਏ ਗਏ ਹਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …