ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਚ ਰਹਿ ਰਹੇ ਕੇਰਲਾ ਅਤੇ ਤਾਮਿਲਨਾਡੂ ਦੇ ਯਾਤਰੀ ਜੇਕਰ ਕੋਰੋਨਾ ਸੰਕਟ ਦੇ ਚੱਲਦੇ ਆਪਣੇ ਰਾਜ ਜਾਣਾ ਚਾਹੁੰਦੇ ਹਨ ਤਾਂ ਉਨਾਂ ਵਾਸਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇਕਰ ਉਕਤ ਰਾਜਾਂ ਦੇ ਲੋਕ ਜਾਣਾ ਚਾਹੁੰਦੇ ਹਨ ਤਾਂ ਉਹ ਆਪਣੀ ਜਾਣਕਾਰੀ ਵੈਬਸਾਈਟ ਉਤੇ ਅਪਲੋਡ ਕਰਨ, ਤਾਂ ਜੋ ਉਨਾਂ ਦੇ ਜਾਣ ਦਾ ਪ੍ਰਬੰਧ ਕੀਤਾ ਜਾ ਸਕੇ।ਢਿੱਲੋਂ ਨੇ ਦੱਸਿਆ ਕਿ ਕੇਰਲਾ ਦੇ ਵਾਸੀ www.registernorkaroots.org ‘ਤੇ ਅਤੇ ਤਾਮਿਲਨਾਢੂ ਦੇ ਵਾਸੀ tnepass.tnega.org ਵੈਬਸਾਇਟ ਉਤੇ ਅਪਲਾਈ ਕਰਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …