Friday, August 1, 2025
Breaking News

ਜੂਨ ‘84 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ ਮਹਿਤਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਚੌਕ ਮਹਿਤਾ, 4 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ PPNJ0405202002ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ‘84 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਇਸ ਸੰਬੰਧੀ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੀ ਆਰੰਭਤਾ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਪ੍ਰਤੀ ਰੂਪ ਰੇਖਾ ਉਲੀਕਣ ਅਤੇ ਸੁਚਾਰੂ ਪ੍ਰਬੰਧ ਲਈ ਸਿੰਘਾਂ ਦੀ ਮੀਟਿੰਗ ਜਲਦ ਬੁਲਾਈ ਜਾਵੇਗੀ ਤੇ ਡਿਊਟੀਆਂ ਲਾਈਆਂ ਜਾਣਗੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …