ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆ ਦੀ ਸੰਗਤ ਵੱਲੋਂ ਸਾਂਝੇ ਰੂਪ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ 78 ਕੁਇੰਟਲ 
ਕਣਕ ਭੇਟਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਹਰਿੰਦਰ ਸਿੰਘ ਰਣੀਆ ਅਤੇ ਬੀਬੀ ਨਰਿੰਦਰ ਕੌਰ ਦੇ ਯਤਨਾਂ ਨਾਲ ਸਮੁੱਚੇ ਪਿੰਡ ਵਾਸੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸ੍ਰੀ ਦਰਬਾਰ ਸਾਹਿਬ ਵਿਖੇ ਕਣਕ ਲੈ ਕੇ ਪੁੱਜੇ ਹਰਿੰਦਰ ਸਿੰਘ ਰਣੀਆ ਨੇ ਕਿਹਾ ਕਿ ਗੁਰੂ ਘਰ ਦੇ ਲੰਗਰ ਕੋਰੋਨਾ ਮਹਾਂਮਾਰੀ ਦੇ ਚੱੱਲਦਿਆਂ ਮਨੁੱਖਤਾ ਲਈ ਵੱਡਾ ਸਹਾਰਾ ਹਨ।
ਇਸ ਮੌਕੇ ਹਰਿੰਦਰ ਸਿੰਘ ਰਣੀਆ ਨਾਲ ਪੁੱਜੇ ਨਿਛੱਤਰ ਸਿੰਘ, ਸਾਧੂ ਸਿੰਘ, ਜਗਜੀਤ ਸਿੰਘ, ਗੁਰਸੇਵਕ ਸਿੰਘ, ਨਾਹਰ ਸਿੰਘ, ਸਰਬਜੀਤ ਸਿੰਘ, ਰਣਵੀਰ ਸਿੰਘ, ਗੁਰਬਖ਼ਸ਼ ਸਿੰਘ, ਅਜਾਇਬ ਸਿੰਘ ਨੰਬਰਦਾਰ, ਮਨਜਿੰਦਰ ਸਿੰਘ, ਜਗਸੀਰ ਸਿੰਘ, ਗੁਰਦੀਪ ਸਿੰਘ, ਬੀਬੀ ਕਰਮਜੀਤ ਕੌਰ ਤੇ ਬੀਬੀ ਬਲਪ੍ਰੀਤ ਕੌਰ ਵੀ ਮੌਜੂਦ ਸਨ।
Punjab Post Daily Online Newspaper & Print Media