ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬੇ ਵਿੱਚ ਲਗਾਏ ਗਏ ਕਰਫਿਊ ਕਾਰਨ ਪੰਜਾਬ ਤੋਂ
ਬਾਹਰ ਗਏ ਲੋਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।ਜਿਸ ਅਧੀਨ ਪਿਛਲੇ ਦਿਨਾਂ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਵਿਦੇਸ਼ ਵਿੱਚ ਪੜਦੇ ਵਿਦਿਆਰਥੀ ਅਤੇ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਈ ਸੰਗਤ ਵਿੱਚੋਂ ਵੀ ਕੁੱਝ ਲੋਕ ਜਿਲ੍ਹਾ ਪਠਾਨਕੋਟ ਵਿਖੇ ਵਾਪਸ ਲਿਆਂਦੇ ਗਏ ਹਨ।ਜਿੰਨ੍ਹਾਂ ਨੂੰ ਸ਼ਹਿਰ ਤੋਂ ਬਾਹਰ
ਸ੍ਰੀ ਸਾਂਈ ਕਾਲਜ ਬੰਧਾਨੀ ਵਿਖੇ ਇਕਾਂਤਵਾਸ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਉਪਰੋਕਤ ਸਥਾਨ ‘ਤੇ ਇਕਾਂਤਵਾਸ ਕੀਤੇ ਲੋਕਾਂ ਵਿੱਚ 18 ਵਿਦਿਆਰਥੀ 8 ਲੜਕੀਆਂ ਅਤੇ 10 ਲੜਕੇ ਅਤੇ ਹਜ਼ੂਰ ਸਾਹਿਬ ਤੋਂ ਵਾਪਸ ਆਏ 21 ਸ਼ਰਧਾਲੂ ਹਨ।ਇਨ੍ਹਾਂ ਲੋਕਾਂ ਵਿਚੋਂ 10 ਉਹ ਲੋਕ ਹਨ ਜੋ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨਇਨ੍ਹਾਂ ਵਿੱਚ 5 ਮਹਿਲਾਵਾਂ ਅਤੇ 5 ਪੁਰਸ਼ ਹਨ ਅਤੇ ਇਸ ਤੋਂ ਇਲਾਵਾ ਇਸੇ ਹੀ ਸਥਾਨ ‘ਤੇ ਇਨ੍ਹਾਂ ਯਾਤਰੀਆਂ ਨੂੰ ਲੈ ਕੇ ਆਉਣ ਵਾਲੇ 11 ਲੋਕ ਜਿਨ੍ਹਾਂ ਵਿੱਚ ਬੱਸਾਂ ਦੇ ਡਰਾਇਵਰ, ਕੰਡਕਟਰ ਅਤੇ ਹੋਰ ਸਹਾਇਕ ਆਦਿ ਸ਼ਾਮਲ ਹਨ, ਉਨ੍ਹਾਂ ਨੂੰ ਵੀ ਕੋਰਿਨਟਾਈਨ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਜੋ ਵਿਦਿਆਰਥੀ ਉਨ੍ਹਾ ਕੋਲ ਪਹੁੰਚੇ ਹਨ ਉਨ੍ਹਾ 18 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media