Sunday, December 22, 2024

ਡਾ. ਓਬਰਾਏ ਨੇ ਐਸ.ਐਸ.ਪੀ ਪਠਾਨਕੋਟ ਨੂੰ ਭੇਜੇ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਤੇ ਤੀਹਰੀ ਪਰਤ ਦੇ ਮਾਸਕ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ ਸਿੰਘ PPNJ0405202009

ਉਬਰਾਏ ਵੱਲੋਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਤੀਹਰੀ ਪਰਤ ਦੇ ਮਾਸਕ ਪਠਾਨਕੋਟ ਦੇ ਐਸ.ਐਸ.ਪੀ ਦੀਪਕ ਹਿਲੋਰੀ ਨੂੰ ਭੇਜੇ ਗਏ।ਟਰੱਸਟ ਦੇ ਜਿਲਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਂਬਰ ਹਰਮਿੰਦਰ ਸਿੰਘ ਵੱਲੋਂ ਐਸ.ਐਸ.ਪੀ ਕੰਪਲੈਕਸ ਵਿਖੇ ਇਹ ਕਿੱਟਾਂ ਜ਼ਿਲਾ ਪੁਲਿਸ ਪਠਾਨਕੋਟ ਦੇ ਐਸ.ਪੀ (ਡੀ.) ਪ੍ਰਭਜੋਤ ਸਿੰਘ ਵਿਰਕ ਨੂੰ ਸੌਂਪੀਆਂ ਗਈਆਂ।
              ਐਸ.ਐਸ.ਪੀ ਦੀਪਕ ਹਿਲੋਰੀ ਅਤੇ ਐਸ.ਪੀ (ਡੀ) ਪ੍ਰਭਜੋਤ ਸਿੰਘ ਵਿਰਕ ਨੇ ਡਾ. ਐਸ.ਪੀ ਸਿੰਘ ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਸਰਬਤ ਦਾ ਭਲਾ ਟਰਸਟ ਵਲੋਂ ਜਿਥੇ ਗਰੀਬਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਨਾਲ ਹੀ ਸਿਹਤ ਵਿਭਾਗ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਸੁਰੱਖਿਆ ਲਈ ਲੋੜੀਂਦੀਆਂ ਮੈਡੀਕਲ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।ਇਸੇ ਦੌਰਾਨ ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਉਬਰਾਏ ਵਲੋਂ ਜੰਮੂ ਕਸ਼ਮੀਰ ਸਮੇਤ ਸੂਬੇ ਦੇ ਮੈਡੀਕਲ ਕਾਲਜਾਂ, ਜਿਲੇ ਦੇ ਸਰਕਾਰੀ ਹਸਪਤਾਲਾਂ ਸਮੇਤ ਪੁਲਿਸ ਤੇ ਸਿਵਲ ਵਿਭਾਗ ਦੇ ਮੁਲਾਜ਼ਮਾਂ ਨੁੰ ਸੁਰਖਿਆ ਕਿੱਟਾਂ ਤੋਂ ਇਲਾਵਾ ਪੱਤਰਕਾਰਾਂ ਨੂੰ ਵੀ ਮਾਸਕ ਦਿੱਤੇ ਜਾ ਰਹੇ ਹਨ।ਉਨਾਂ ਕਿਹਾ ਕਿ ਜਾਰੀ ਰਹੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …