ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਚੱਲ ਰਹੇ ਕਰੋਨਾ ਦ ਸੰਕਟ ਦੋਰਾਨ ਕਿਸਾਨਾਂ ਲਈ ਪਠਾਨਕੋਟ ਦੀਆਂ ਸਾਰੀਆਂ ਦਾਨਾਂ ਮੰਡੀਆਂ ਖੋਲੀਆਂ ਗਈਆਂ ਸਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਦਾਨਾ ਮੰਡੀਆਂ ਵਿੱਚ 33335 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 30279 ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕਿਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਨ ਦੀਆਂ ਮੰਡੀਆਂ ਵਿੱਚ ਖ਼ਰੀਦ ਕੀਤੀ ਜਾ ਚੁੱਕੀ 30279 ਮੀਟ੍ਰਿਕ ਟਨ ਕਣਕ ਵਿਚੋਂ ਪਨਗ੍ਰੇਨ ਵਲੋਂ 9589 ਮੀਟ੍ਰਿਕ ਟਨ, ਮਾਰਕਫੈਡ ਵਲੋਂ 4021, ਪਨਸਪ ਵਲੋਂ 3174, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 3210 ਅਤੇ ਐਫ.ਸੀ.ਆਈ ਵਲੋਂ 10285 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …