ਫਰੀਦਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ।
ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਹਜ਼ੂਰ ਸਹਿਬ ਨੰਦੇੜ ਤੋਂ ਹਾਲ ਹੀ ਵਿੱਚ ਫਰੀਦਕੋਟ ਜ਼ਿਲੇ ਵਿੱਚ ਪਰਤੇ 130 ਸ਼ਰਧਾਲੂਆਂ ਦੇ ਸਿਹਤ ਵਿਭਾਗ ਦੀ ਟੀਮ ਨੇ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਸਨ।ਇਹਨਾਂ ਸੈਂਪਲਾਂ ਵਿੱਚੋਂ ਪਹਿਲਾਂ ਆਈਆਂ ਰਿਪੋਰਟਾਂ ਵਿੱਚ 3 ਸ਼ਰਧਾਲੂਆਂ ਦੀ ਰਿਪੋਰਟ ਪਾਜ਼ਟਿਵ ਆਈ ਸੀ ਤੇ ਹੁਣ ਕੁੱਝ ਹੋਰ ਆਏ ਨਤੀਜਿਆਂ ਮੁਤਾਬਿਕ 12 ਸ਼ਰਧਾਲੂਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ਟਿਵ ਆਈ ਹੈ, ਇਹਨਾਂ 15 ਸ਼ਰਧਾਲੂਆਂ ਨੂੰ ਸਥਾਨਕ ਜੀ.ਜੀ.ਐਸ ਮੈਡੀਕਲ ਕਾਲਜ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਤੱਕ 130 ਸ਼ਰਧਾਲੂਆਂ ਚੋਂ 51 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਦ ਕਿ 79 ਦੀ ਰਿਪੋਰਟ ਪੈਂਡਿਗ ਹੈ।ਬਾਹਰਲੇ ਸੂਬਿਆਂ ਤੋਂ ਆਏ ਕਰੀਬ 1154 ਵਿਅਕਤੀਆਂ ਅਤੇ ਜ਼ਿਲੇ ਵਿੱਚ ਆਮ ਲੋਕਾਂ ਲਈ ਸਥਾਪਿਤ ਫਲੂ ਕਾਰਨਰ ਤੇ ਕੋਰੋਨਾ ਦੇ ਅੱਜ ਤੱਕ ਕੁੱਲ 1586 ਸੈਂਪਲ ਇਕੱਤਰ ਕਰ ਕੇ ਲੈਬ ਵਿੱਚ ਭੇਜੇ ਜਾ ਚੱਕੇ ਹਨ।ਡਾ. ਰਜਿੰਦਰ ਨੇ ਦੱਸਿਆ ਕਿ ਸਰਕਾਰ ਦੇ ਉਪਰਾਲੇ ਸਦਕਾਂ ਹੁਣ ਸੈਂਪਲਿੰਗ ਦੇ ਨਤੀਜਿਆਂ ਵਿੱਚ ਤੇਜੀ ਲਿਆਉਣ ਲਈ ਪ੍ਰਾਈਵੇਟ ਲਾਲ ਪੈਥ ਲੈਬ ਨਾਲ ਗਠਜੋੜ ਕਰ ਲਿਆ ਗਿਆ ਹੈ।ਜ਼ਿਲੇ ਦੇ ਤੀਸਰੇ ਪਾਜ਼ਟਿਵ ਮਰੀਜ਼ ਦਾ ਸੈਂਪਲ ਜੋ ਅੰਮ੍ਰਿਤਸਰ ਲੈਬ ਵਿੱਚ ਟੈਸਟ ਲਈ ਭੇਜਿਆ ਗਿਆ ਸੀ, ਉਸ ਦੀ ਰਿਪੋਰਟ ਜਲਦ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ ਤੇ ਨਾਲ ਹੀ ਕਲਸਟਰ ਜ਼ੌਨ ਮਿਸਤਰੀਆਂ ਵਾਲੀ ਗਲੀ ਖੋਹਲ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਬਾਹਰਲੇ ਸੂਬੇ ਤੋਂ ਆਏ ਵਿਅਤਕਤੀਆਂ ਲਈ ਵਿਸ਼ੇਸ਼ ਇਕਾਂਤਵਾਸ ਸੈਂਟਰਾਂ ਵਿੱਚ ਰਹਿਣ ਸਹਿਣ, ਖਾਣ-ਪੀਣ, ਮੈਡੀਕਲ ਜਾਂਚ ਅਤੇ ਸੈਂਪਲ ਇਕੱਤਰ ਕਰਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਹਨਾਂ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।ਉਨਾਂ ਸਮੂਹ ਸਿਹਤ ਵਿਭਾਗ ਦੇ ਫੀਲਡ ਸਟਾਫ, ਬਲਾਕ ਐਜੂਕੇਟਰਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਆਪਸੀ ਤਾਲਮੇਲ ਕਰਕੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਨੂੰ ਇਕਾਂਤਵਾਸ ਸੈਂਟਰਾਂ ਵਿੱਚ ਪਹੁੰਚਾਉਣ।ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਜੇ ਇਸੇ ਤਰਾਂ ਹੀ ਜ਼ਿਲਾ ਨਿਵਾਸੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾ ਦਾ ਪਾਲਣ ਕਰਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …