ਬਟਾਲਾ, 5 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਟਹਿਲ ਸੇਵਾ ਲਈ ਪੰਜਾਬ ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹੋਏ ਹਨ।
ਜਿਲ੍ਹਾ ਪ੍ਰਸ਼ਾਸਨ ਵਲੋਂ ਬਟਾਲਾ ਦੇ ਆਰ.ਆਰ ਬਾਵਾ ਕਾਲਜ, ਬੇਰਿੰਗ ਕਾਲਜ ਅਤੇ ਆਰ.ਡੀ ਖੋਸਲਾ ਇੰਸਟੀਚਊਟ ਵਿਖੇ ਬਣਾਏ ਕੋਵਿਡ ਕੇਅਰ ਕੇਂਦਰਾਂ ਵਿੱਚ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਲਾਈਵ ਕੀਰਤਨ ਸਰਵਣ ਕਰਾਉਣ ਦੇ ਪ੍ਰਬੰਧ ਕੀਤੇ ਹੋਏ ਹਨ ਜਿਸ ਤੋਂ ਸਾਰੇ ਸ਼ਰਧਾਲੂ ਖੁਸ਼ ਹਨ।
ਕੋਵਿਡ ਕੇਅਰ ਸੈਂਟਰ ਵਿੱਚ ਰਹਿ ਰਹੇ ਮਿਸ਼ਰਪੁਰ ਪਿੰਡ ਦੇ ਮਹਿੰਦਰ ਸਿੰਘ ਨੇ ਦੱਸਿਆ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੇ ਪ੍ਰਬੰਧ ਬਹੁਤ ਵਧੀਆ ਹਨ ਅਤੇ ਉਨ੍ਹਾਂ ਨੂੰ ਤਿੰਨ ਟਾਇਮ ਖਾਣਾ, ਦੁੱਧ, ਚਾਹ, ਲੱਸੀ ਅਤੇ ਫਰੂਟ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਤੰਗੀ ਨਹੀ ਹੈ।ਪਿੰਡ ਰੰਗੜਨੰਗਲ ਦੀ ਇੰਦਰਪਾਲ ਕੌਰ ਨੇ ਕਿਹਾ ਕੇ ਕੇਅਰ ਸੈਂਟਰਾਂ ਵਿੱਚ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾ ਰਿਹਾ।ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਸੈਂਪਲ ਲਏ ਗਏ ਹਨ।
ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਸਾਰੇ ਸ਼ਰਧਾਲੂਆਂ ਦੀ ਟਹਿਲ ਸੇਵਾ ਵਿੱਚ ਦਿਨ ਰਾਤ ਲੱਗਾ ਹੋਇਆ ਹੈ ਅਤੇ ਕੋਵਿਡ-19 ਕੇਅਰ ਸੈਂਟਰਾਂ ਵਿੱਚ ਕਿਸੇ ਨੂੰ ਕੋਈ ਮੁਸ਼ਕਲ ਨਹੀ ਅਉਣ ਦਿੱਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media