ਹੁਸ਼ਿਆਰਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁਫਤ ਬੱਸਾਂ ਰਾਹੀਂ ਤਖਤ ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ ਸ਼ਰਧਾਲੂਆਂ ਨੂੰ ਜ਼ਿਲਿਆਂ
ਵਿੱਚ ਜਿਥੇ ਕੁਆਰਨਟੀਨ ਕੀਤਾ ਗਿਆ, ਉਥੇ ਉਨਾਂ ਨੂੰ ਸੁੱਖ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜ਼ਿਲਾ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਰਿਆਤ-ਬਾਹਰਾ ਇੰਸਟੀਚਿਊਟ, ਮੁੜ ਵਸੇਬਾ ਕੇਂਦਰ, ਸੀ.ਐਚ.ਸੀ ਹਾਰਟਾ ਬੱਡਲਾ ਅਤੇ ਸਿਵਲ ਹਸਪਤਾਲ ਦਸੂਹਾ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਿਥੇ ਉਨਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਵਲੋਂ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।
ਸ਼ਰਧਾਲੂ ਬਲਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸਮੇਂ ਸਿਰ ਖਾਣਾ, ਚਾਹ, ਕੌਫੀ ਅਤੇ ਬੱਚਿਆਂ ਲਈ ਫਲ, ਦੁੱਧ ਅਤੇ ਬਿਸਕੁੱਟ ਆਦਿ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਲਈ ਉਹ ਜ਼ਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਪ੍ਰਗਟ ਕਰਦੇ ਹਨ।
ਸਿਵਲ ਹਸਪਤਾਲ ਦਸੂਹਾ ਵਿੱਚ ਇਕਾਂਤਵਾਸ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਇਥੇ ਇਸ ਤਰੀਕੇ ਨਾਲ ਸੇਵਾ ਹੋ ਰਹੀ ਹੈ ਕਿ ਉਨਾਂ ਨੂੰ ਮਹਿਸੂਸ ਹੀ ਨਹੀਂ ਹੋ ਰਿਹਾ ਕਿ ਉਹ ਹਸਪਤਾਲ ਵਿੱਚ ਹਨ ਜਾਂ ਘਰ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media