ਧੂਰੀ, 5 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ। ਦੀਪਕ ਗਰਗ) – ਦੁਨੀਆ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਿੱਥੇ ਅਨੇਕਾਂ ਸਮਾਜਸੇਵੀ, ਧਾਰਮਿਕ ਸੰਸਥਾਵਾਂ ਤੇ ਕਈ ਸਮਾਜਸੇਵਕ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਸਮਾਜਸੇਵਾ ਵਿੱਚ ਜੁਟੇ ਹੋਏ ਹਨ, ਉਥੇ ਹੀ ਫਰੰਟ ਲਾਈਨ ‘ਤੇ ਲੜ ਰਹੇ ਪੁਲਿਸ ਕਰਮਚਾਰੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇਸੇ ਤਰਾਂ ਧੂਰੀ ਵਿਖੇ ਟ੍ਰੈਫਿਕ ਇੰਚਾਰਜ ਅਸ਼ੋਕ ਕੁਮਾਰ ਵੱਲੋਂ ਮਹਾਂਮਾਰੀ ਤੋਂ ਸੁਰੱਖਿਆ ਲਈ ਜਿੱਥੇ ਲੋਕਾਂ ਨੂੰ ਮਾਸਕ ਵੰਡੇ ਗਏ, ਉੱਥੇ ਹੀ ਕਰਫਿਊ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਸਖਤੀ ਦਿਖਾਉਂਦੇ ਹੋਏ ਅਧੂਰੇ ਦਸਤਾਵੇਜ ਵਾਲੇ ਵਾਹਨਾਂ ਦੇ 12 ਚਲਾਨ ਵੀ ਕੱਟੇ ਗਏ। ਉਹਨਾਂ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …