ਭੀਖੀ, 5 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਤਹਿਸੀਲਦਾਰ ਮਾਨਸਾ ਅਮਰਜੀਤ ਸਿੰਘ ਨੇ ਦੱਸਿਆ ਕਿ ਖੀਵਾ ਕਲਾਂ ਤੋਂ ਢੈਪਈ ਪੁੱਲ `ਤੇ ਪੈਂਦੇ ਰਜਵਾਹਾ ਭੀਖੀ (33 ਬੁਰਜੀ) ਵਿਖੇ ਸਫੈਦੇ ਦੇ ਰੁੱਖ ਡਿੱਗ ਜਾਣ ਕਾਰਨ ਨਹਿਰ ਟੁੱਟਣ ਦਾ ਖਦਸ਼ਾ ਪੈਦਾ ਹੋ ਗਿਆ ਸੀ।ਜਿਸ ਦੀ ਸੂਚਨਾ ਮਿਲਦਿਆਂ ਹੀ ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸਰਬਜੀਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਤ ਨੂੰ 12 ਵਜੇ ਦੇ ਕਰੀਬ ਮੌਕੇ `ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਗਿਆ।
ਤਹਿਸੀਲਦਾਰ ਨੇ ਦੱਸਿਆ ਕਿ ਇਸ ਮੌਕੇ ਐਸ.ਡੀ.ਓ ਇਰੀਗੇਸ਼ਨ ਅਤਿੰਦਰ ਸਿੰਘ ਵੀ ਪਹੁੰਚ ਗਏ ਸਨ।ਸਥਿਤੀ ਨੂੰ ਦੇਖਦਿਆਂ ਤੁਰੰਤ 3 ਜੇ.ਸੀ.ਬੀ ਮਸ਼ੀਨਾਂ ਮੰਗਵਾਈਆਂ ਗਈਆਂ ਅਤੇ ਸਫੈਦਿਆਂ ਨੂੰ ਨਹਿਰ ਵਿਚੋਂ ਬਾਹਰ ਕੱਢਵਾਇਆ ਗਿਆ।ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਆ ਸਵੇਰੇ 4 ਵਜੇ ਤੱਕ ਮੁਕੰਮਲ ਹੋ ਗਈ ਸੀ।
ਇਸ ਸਾਰੇ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਪਿੰਡ ਵਾਸੀਆਂ ਦਾ ਵੀ ਸਹਿਯੋਗ ਅਹਿਮ ਰਿਹਾ।ਇਸ ਮੌਕੇ ਏ.ਐਸ.ਆਈ ਸੁਰਜੀਤ ਸਿੰਘ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …