ਸੰਗਰੂਰ, 5 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਲਗਾਤਾਰ ਪਿਛਲੇ 40 ਦਿਨਾਂ ਤੋਂ ਲੋੜਵੰਦਾਂ ਨੂੰ ਰਾਸ਼ਨ,
ਦਵਾਈਆਂ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਲਈ ਸੇਵਾ ‘ਚ ਜੁੱਟੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਅਤੇ ਮੁੱਖ ਸਰਪ੍ਰਸਤ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਆਪਣੀ ਤਿੰਨ ਮਹੀਨਿਆਂ ਦੀ ਤਨਖ਼ਾਹ (1 ਲੱਖ 50 ਹਜ਼ਾਰ ਰੁਪਏ) ਮੁੱਖ ਮੰਤਰੀ ਰਿਲੀਫ ਫੰਡ ਲਈ ਦੇ ਕੇ ਇੱਕ ਹੋਰ ਵੱਡਾ ਉਪਰਾਲਾ ਕੀਤਾ ਗਿਆ ਹੈ।ਸ਼੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ ਵੱਡੇ ਸੰਕਟ ਦੀ ਘੜੀ ਹੈ ਅਜਿਹੇ ਸਮੇਂ ਸਮਾਜ ਨਾਲ ਖੜਨਾ ਅਤੇ ਲੋੜਵੰਦ ਪਰਿਵਾਰ ਦੀ ਮਦਦ ਕਰਨਾ ਸਾਡਾ ਸਭ ਦਾ ਇਖਲਾਕੀ ਫਰਜ਼ ਬਣਦਾ ਹੈ।ਸ਼੍ਰੀਮਤੀ ਕਾਂਗੜਾ ਨੇ ਸੂਬੇ ਦੇ ਸਮੂਹ ਮੰਤਰੀਆਂ, ਵਿਧਾਇਕਾਂ, ਮੈਂਬਰ ਲੋਕ ਸਭਾ ਤੇ ਰਾਜ ਸਭਾ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੀ 6-6 ਮਹੀਨਿਆਂ ਦੀ ਤਨਖ਼ਾਹ ਮੁੱਖ ਮੰਤਰੀ ਰਿਲੀਫ ਫੰਡ ਵਿੱਚ ਜਮਾਂ ਦਾਨ ਕਰਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media