Monday, July 27, 2026

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀਆਂ ਸਿਖਿਆਰਥਣਾਂ ਲੋੜਵੰਦਾਂ ਲਈ ਤਿਆਰ ਕਰ ਰਹੀਆਂ ਹਨ ਮਾਸਕ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਵਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ PPNJ0505202006

ਕਈ ਸਮਾਜਸੇਵੀ ਸੰਸਥਾਵਾਂ ਵੱਲੋਂ ਵੀ ਇਸ ਕੰਮ ਵਿੱਚ ਵੱਧ ਚੜ ਕੇ ਹਿੱਸਾ ਪਾਇਆ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬੇਰੀਗੇਟ ਦੀਆਂ ਸਿਖਿਆਰਥਣਾਂ ਵਲੋਂ ਹਰ ਰੋਜ ਲਗਭਗ 700 ਮਾਸਕ ਤਿਆਰ ਕਰਕੇ ਲੋੜਵੰਦਾਂ ਨੂੰ ਦਿੱਤੇ ਜਾ ਰਹੇ ਹਨ।
                ਕਿਰਪਾਲ ਸਿੰਘ ਪ੍ਰਿੰਸੀਪਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਗਈ ਅਪੀਲ ‘ਤੇ ਸਟਾਫ ਅਤੇ ਆਈ.ਟੀ.ਆਈ ਦੇ ਵਿਦਿਆਰਥੀਆਂ ਵਲੋਂ ਮਾਸਕ ਬਣਾ ਕੇ ਦਿੱਤੇ ਜਾ ਰਹੇ ਹਨ।ਸਾਡੇ ਬੱਚਿਆਂ ਨੇ ਬੀਤੇ ਦਿਨ 2000 ਮਾਸਕ ਅੰਮ੍ਰਿਤਸਰ ਸ਼ਹਿਰ ਲਈ ਦਿੱਤੇ ਸਨ। ਉਨਾਂ ਦੱਸਿਆ ਕਿ ਅੱਜ ਸਿਖਿਆਰਥਣਾਂ ਵੱਲੋਂ ਮਾਸਕ ਤਿਆਰ ਕਰਕੇ ਨਾਕੇ ‘ਤੇ ਖੜੇ ਪੁਲਿਸ ਮੁਲਾਜਮਾਂ ਅਤੇ ਸਫਾਈ ਸੇਵਕਾਂ ਵਿੱਚ ਵੰਡੇ ਗਏ ਹਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …