ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਆਈ ਕਰੀਬ ਸਵਾ ਤਿੰਨ ਲੱਖ ਟਨ ਮੀਟ੍ਰਿਕ ਟਨ ਕਣਕ ਦੀ ਖਰੀਦ
ਕੀਤੀ ਜਾ ਚੁੱਕੀ ਹੈ।ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵੱਲੋਂ ਹੀ ਕੀਤੀ ਗਈ ਹੈ।ਜਿਲਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੜੀ ਖੁਸ਼ੀ ਤੇ ਤਸੱਲੀ ਦੀ ਗੱਲ ਹੈ ਕਿ ਮੰਡੀਆਂ ਵਿਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਤਰਤੀਬ ਬੜੀ ਸੁਰੱਖਿਅਤ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਮੰਡੀ ਵਿੱਚ ਕਿਸਾਨਾਂ ਜਾਂ ਮਜ਼ਦੂਰਾਂ ਨੂੰ ਮੁਸ਼ਿਕਲ ਪੇਸ਼ ਨਹੀਂ ਆ ਰਹੀ ਅਤੇ ਨਾ ਹੀ ਆਉਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 327909 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 325240 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਸੀ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਆਈ ਕਣਕ ਵਿਚੋਂ ਵਿਚੋਂ ਪਨਗ੍ਰੇਨ ਵੱਲੋਂ 81681 ਮੀਟ੍ਰਿਕ ਟਨ, ਮਾਰਕਫੈਡ ਵਲੋਂ 70487 ਮੀਟ੍ਰਿਕ ਟਨ, ਪਨਸਪ ਵਲੋਂ 67215 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 59787 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 46070 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 2641 ਮੀਟਰਕ ਟਨ ਕਣਕ ਖਰੀਦੀ ਗਈ ਹੈ।
ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿਚੋਂ 67 ਫੀਸਦੀ ਕਣਕ ਮੰਡੀਆਂ ਵਿਚੋਂ ਗੁਦਾਮਾਂ ਤੱਕ ਪਹੁੰਚਾਈ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋ-ਨਾਲ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media