ਫਰੀਦਕੋਟ 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਾਰ
ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ।
ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਵਿਖੇ ਪ੍ਰਾਪਤ ਸੈਂਪਲਾਂ ਵਿਚੋਂ ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ਚੋਂ 37 ਪਾਜ਼ੇਟਿਵ 71 ਨੈਗੇਟਿਵ 22 ਦੀ ਰਿਪੋਰਟ ਪੈਂਡਿਗ ਹੈ ਅਤੇ ਹੋਰ ਆਏ ਨਤੀਜਿਆਂ ਵਿੱਚ 4 ਰਾਜਸਥਾਨ ਤੋਂ ਪਰਤੇ ਮਜਦੂਰਾਂ ਦੀ ਰਿਪੋਰਟ ਵੀ ਪਾਜ਼ਟਿਵ ਆਈ ਹੈ। ਇਹਨਾਂ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਥਾਨਕ ਜੀ.ਜੀ.ਐਸ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।ਹੁਣ ਜ਼ਿਲੇ ਫਰੀਦਕੋਟ ਦੇ ਕੁੱਲ ਕੋਰੋਨਾ ਪਾਜ਼ਟਿਵ ਐਕਟਿਵ ਕੇਸ 44 ਹਨ।ਜ਼ਿਲੇ ਦੇ ਤੀਸਰੇ ਪਾਜ਼ੇਟਿਵ ਮਰੀਜ਼ ਦਾ ਸੈਂਪਲ ਜੋ ਅਮ੍ਰਿਤਸਰ ਲੈਬ ਵਿਚ ਟੈਸਟ ਲਈ ਭੇਜਿਆ ਗਿਆ ਸੀ ਉਸ ਦੀ ਰਿਪੋਰਟ ਨੈਗੇਟਿਵ ਆ ਗਈ ਹੈ।ਉਨਾਂ ਹੋਰ ਦੱਸਿਆ ਕਿ ਕਲਸਟਰ ਜਾਨ ਮਿਸਤਰੀਆਂ ਵਾਲੀ ਗਲੀ ਜਲਦ ਖੋਲਣ ਦੀ ਤਿਆਰੀ ਹੈ ਅਤੇ ਉਸ ਮਰੀਜ਼ ਨੂੰ ਮੈਡੀਕਲ ਹਸਪਤਾਲ ਤੋਂ ਹੁਣ ਡਿਸਚਾਰਜ ਕਰ ਦਿੱਤਾ ਜਾਵੇਗਾ।ਬਾਹਰਲੇ ਸੂਬਿਆਂ ਤੋਂ ਆਏ ਕਰੀਬ 1154 ਵਿਅਕਤੀਆਂ ਅਤੇ ਜ਼ਿਲੇ ਵਿੱਚ ਆਮ ਲੋਕਾਂ ਲਈ ਸਥਾਪਿਤ ਫਲੂ ਕਾਰਨਰ ਤੇ ਕੋਰੋਨਾ ਦੇ ਅੱਜ ਤੱਕ ਕੁੱਲ 1856 ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਡਾ. ਰਜਿੰਦਰ ਨੇ ਦੱਸਿਆ ਕਿ ਸਰਕਾਰ ਦੇ ਉਪਰਾਲੇ ਸਦਕਾਂ ਹੁਣ ਸੈਂਪਲਿੰਗ ਦੇ ਨਤੀਜਿਆਂ ਵਿੱਚ ਤੇਜੀ ਲਿਆਉਣ ਲਈ ਪ੍ਰਾਈਵੇਟ ਲਾਲ ਪੈਥ ਲੈਬ ਨਾਲ ਗੱਠਜੋੜ ਕਰ ਲਿਆ ਗਿਆ ਹੈ।ਡਾ. ਰਜਿੰਦਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਬਾਹਰਲੇ ਸੂਬੇ ਤੋਂ ਆਏ ਵਿਅਤਕਤੀਆਂ ਲਈ ਵਿਸ਼ੇਸ਼ ਇਕਾਂਤਵਾਸ ਸੈਂਟਰਾਂ ਵਿੱਚ ਰਹਿਣ ਸਹਿਣ, ਖਾਣ-ਪੀਣ, ਮੈਡੀਕਲ ਜਾਂਚ ਅਤੇ ਸੈਂਪਲ ਇਕੱਤਰ ਕਰਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਹਨਾਂ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਜੇ ਇਸੇ ਤਰਾਂ ਹੀ ਜ਼ਿਲਾ ਨਿਵਾਸੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੁਆਰਾ ਜਾਰੀ ਹਦਾਇਤਾਂ ਅਤੇ ਸਾਵਧਾਨੀਆਂ ਦਾ ਪਾਲਣ ਕਰਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media