ਫਰੀਦਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਜ਼ਿਲੇ ਦੇ ਤੀਜੇ ਕਰੋਨਾ
ਪਾਜਟਿਵ ਮਰੀਜ਼ ਗਗਨਦੀਪ ਸਿੰਗਲਾ ਵਾਸੀ ਫਰੀਦਕੋਟ ਨੂੰ ਕਰੋਨਾ ਖਿਲਾਫ ਲੜਾਈ ਜਿੱਤਣ ਅਤੇ ਤੰਦਰੁਸਤ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ।
ਸੀ.ਐਮ.ਓ ਡਾ. ਰਜਿੰਦਰ ਸਮੇਤ ਹਸਪਤਾਲ ਦੇ ਅਮਲੇ ਵਲੋਂ ਉਨਾਂ ਨੂੰ ਹਸਪਤਾਲ ਤੋਂ ਵਿਦਾਇਗੀ ਦਿੱਤੀ ਗਈ ਅਤੇ ਕਰੋਨਾ ਬਿਮਾਰੀ ਨਾਲ ਲੜਾਈ ਵਿੱਚ ਉਨਾਂ ਵਲੋਂ ਦਿਖਾਏ ਗਏ ਹੌਂਸਲੇ ਦੀ ਸਰਾਹਨਾ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਰੀਜ਼ ਆਨੰਦ ਗੋਇਲ ਤੇ ਵਿਕਰਮਜੀਤ ਸਿੰਘ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ।
ਡਾ. ਰਜਿੰਦਰ ਨੇ ਕਿਹਾ ਕਿ ਗਗਨਦੀਪ ਸਿੰਗਲਾ ਹੁਣ ਦੂਜੇ ਲੋਕਾਂ ਲਈ ਰੋਲ ਮਾਡਲ ਬਣ ਗਿਆ ਹੈ ਅਤੇ ਕਰੋਨਾ ਦੀ ਚੇਨ ਤੋੜਨ ਲਈ ਤੇ ਲੋਕਾਂ ਨੂੰ ਘਰਾਂ ਵਿਚ ਰਹਿਣ ਅਤੇ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰਨਗੇ।
ਗਗਨਦੀਪ ਸਿੰਗਲਾ ਜਿਸ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲੀ ਹੈ ਨੇ ਕਿਹਾ ਕਿ ਕਰੋਨਾ ਖਿਲਾਫ ਲੜਾਈ ਵਿਚ ਸਾਨੂੰ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।28 ਦਿਨਾਂ ਬਾਅਦ ਉਸ ਦੇ ਲਏ ਗਏ ਟੈਸਟਾਂ ਦੀ ਰਿਪੋਰਟ ਦੇ ਆਧਾਰ ‘ਤੇ ਉਸ ਨੂੰ ਹਸਪਤਾਲ ਤੋਂ ਡਿਸਚਾਰਜ਼ ਕੀਤਾ ਗਿਆ ਅਤੇ ਉਸ ਨੂੰ 14 ਦਿਨ ਘਰ ਵਿੱਚ ਇਕਾਂਤਵਾਸ ‘ਚ ਰਹਿਣ ਦੀ ਹਦਾਇਤ ਕੀਤੀ ਗਈ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media