ਸੰਗਰੂਰ, 6 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕੋਰੋਨਾ ਵਾਇਰਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ
ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਮੈਰੀਟੋਰੀਅਸ ਸਕੂਲ ਵਿਖੇ ਸਥਾਪਤ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ।ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਪੀ.ਜੀ.ਆਈ ਦੇ ਘਾਬਦਾਂ ਸਥਿਤ ਸੈਟੇਲਾਈਟ ਸੈਂਟਰ ਅਤੇ ਭਾਈ ਗੁਰਦਾਸ ਕਾਲਜ `ਚ ਵੀ ਬਣਾਏ ਜਾ ਰਹੇ ਕੋਵਿਡ ਕੇਅਰ ਕੇਂਦਰਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਵਿੱਚ 800 ਮਰੀਜ਼ਾਂ ਨੂੰ ਸੰਭਾਲਣ ਦਾ ਪ੍ਰਬੰਧ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਕਸੀਜਨ ਦੇ ਵੀ 50 ਸਿਲੰਡਰ ਪਹੁੰਚਾਏ ਜਾ ਚੁ ਕੇ ਹਨ।ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪੀ.ਜੀ.ਆਈ ਦੇ ਸੈਟੇਲਾਈਟ ਕੇਂਦਰ ਅਤੇ ਭਾਈ ਗੁਰਦਾਸ ਕਾਲਜ ਵਿਖੇ ਵੀ 1000 ਹੋਰ ਬਿਸਤਰਿਆਂ ਦਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਹਦਾਇਤ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੇ ਨਾਲ-ਨਾਲ ਸਿਵਲ ਹਸਪਤਾਲ ਸੰਗਰੂਰ, ਸਿਵਲ ਹਸਪਤਾਲ ਮਲੇਰਕੋਟਲਾ ਅਤੇ ਰਹਿਬਰ ਇੰਸਚੀਟਿਊਟ `ਚ ਪਾਈਪ ਰਾਹੀਂ ਆਕਸੀਜਨ ਪਹੁੰਚਾਉਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media