
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸ’ਗੂ) ੁਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਦੀਵਾਨ ਦਾ ਆਯੋਜਨ ਕੀਤਾ ਗਿਆ ਜਿਸ ਵਿਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਸਕੂਲ ਦੇ ਮੇਂਬਰ ਇੰਚਾਰ ਸ. ਹਰਮਿੰਦਰ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਸਕੂਲ ਦੀਆਂ ਮੁੱਖ ਅਧਿਆਪਕਾਵਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ‘ਜੀ ਆਇਆਂ’ ਆਖਿਆ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੀ ਸਭ ਨੂੰ ਵਧਾਈ ਦਿੱਤੀ। ਸੰਗਤਾਂ ਵ’ਲੋਂ ਮਿਲ ਕੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਕੀਤੇ ਗਏ । ਬੀਬੀ ਪ੍ਰਭਜੋਤ ਕੌਰ ਅਤੇ ਸਕੂਲੀ ਵਿਦਿਆਰਥੀਆਂ ਦੇ ਰਾਗੀ ਜਥੇ ਵੱਲੋਂ ਨਾਮੁਬਾਣੀ ਦੀ ਛਹਿਬਰ ਦੁਆਰਾ ਗੁਰੂ ਜਸ ਦਾ ਗਾਇਨ ਕੀਤਾ ਗਿਆ। ਸz. ਚਰਨਜੀਤ ਸਿੰਘ ਚੱਢਾ ਨੇ ਗੁਰੂ ਰਾਮਦਾਸ ਜੀ ਦੀ ਸ਼ਖਸੀਅਤ, ਉਹਨਾਂ ਦੁਆਰਾ ਰਚਿਤ ਗੁਰਬਾਣੀ ਅਤੇ ਉਹਨਾਂ ਦੀਆਂ ਸਿਖਿਆਵਾਂ ਬਾਰੇ ਸੰਗਤਾਂ ਨੂੰ ਸੰਖੇਪ ਵਿੱਚ ਜਾਣਕਾਰੀ ਦਿੱਤੀ । ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਗੁਰੂ ਜੀ ਦੁਆਰਾ ਦੱਸੀ ਗਈ ਜੀਵਨ ਜਾਚ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ ਵੀ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media