Wednesday, August 6, 2025
Breaking News

ਬਰਤਾਨੀਆ ’ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਕਹਿਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ’ਤੇ ਦਾੜ੍ਹੀ ਸਾਫ਼ ਕਰਵਾਉਣ ਦੇ ਮਾਮਲੇ ਦਾ ਸ਼੍ਰੋਮਣੀ SGPC Logoਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ।ਜਾਰੀ ਇਕ ਪ੍ਰੈਸ ਬਿਆਨ ਵਿੱਚ ਉਨਾਂ ਕਿਹਾ ਕਿ ਬਰਤਾਨੀਆ ’ਚ ਕੋਰੋਨਾ ਵਿਰੁੱਧ ਫਰੰਟ ਲਾਈਨ ’ਤੇ ਲੜ ਰਹੇ ਸਿੱਖ ਡਾਕਟਰਾਂ ਨੂੰ ਕੌਮੀ ਸਿਹਤ ਸੇਵਾ ਵੱਲੋਂ ਦਾੜੀ ਸਾਫ਼ ਕਰਵਾਉਣ ਲਈ ਆਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।ਇਸ ਫੈਸਲੇ ਕਰਕੇ ਸਿੱਖ ਧਰਮ ਨੂੰ ਮੰਨਣ ਵਾਲਿਆ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।ਸਿੱਖ ਡਾਕਟਰਾਂ ਨੂੰ ਮੋਹਰਲੀ ਕਤਾਰ ਵਿੱਚੋਂ ਦਾੜੀ ਕੇਸਾਂ ਕਰਕੇ ਬਾਹਰ ਕਰਨਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ।
              ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿਚ ਬਰਤਾਨੀਆ ਨਾਲ ਕੂਟਨੀਤਿਕ ਪੱਧਰ ’ਤੇ ਗੱਲ ਕਰਨ। ਇਹ ਸਿੱਖ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਜਿਸ ਨੂੰ ਨਜਿੱਠਣ ਲਈ ਤੁਰੰਤ ਕਦਮ ਉਠਾਏ ਜਾਣੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …