Thursday, August 13, 2026

ਸ਼੍ਰੋਮਣੀ ਕਮੇਟੀ ਵੱਲੋਂ ਬੇਅਦਬੀ ਦੀ ਘਟਨਾ ਨਾਲ ਸਬੰਧਤ ਇੱਕ ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਇਸਲਾਮਾਬਾਦ ਪੁਤਲੀ ਘਰ ਵਿਖੇ ਇਕ ਪਰਿਵਾਰ ਦੇ ਚਾਰ Dr. Roop Sਮੈਂਬਰਾਂ ਵੱਲੋਂ ਜਾਣਬੁਝ ਕੇ ਗੁਰਬਾਣੀ ਦੀਆਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਇਕ ਮੁਲਾਜ਼ਮ ਨੂੰ ਦ ਮੁਅੱਤਲ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 3 ਮਈ ਐਤਵਾਰ ਵਾਲੇ ਦਿਨ ਇਸਲਾਮਾਬਦ ਨਜ਼ਦੀਕ ਪੁਤਲੀ ਘਰ ਦੇ ਇਲਾਕੇ ਆਦਰਸ਼ ਨਗਰ ਵਿਖੇ ਇਕ ਪਰਿਵਾਰ ਵੱਲੋਂ ਜਾਣਬੁਝ ਕੇ ਪਾਵਨ ਗੁਰਬਾਣੀ ਦੀ ਪੋਥੀ ਅਤੇ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਕਕਾਰ ਦੀ ਬੇਅਦਬੀ ਕਰਨ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ, ਇਸ ਦੌਰਾਨ ਪੁਲਿਸ ਥਾਣਾ ਕੋਟ ਖਾਲਸਾ ਵੱਲੋਂ ਕਾਰਵਾਈ ਕਰਦਿਆਂ ਮੌਕੇ ’ਤੇ ਹੀ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਰਚਾ ਦਰਜ਼ ਕੀਤਾ ਗਿਆ ਸੀ।ਡਾ. ਰੂਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵਿਚ ਇਕ ਨਿਸ਼ਾਨਪ੍ਰੀਤ ਸਿੰਘ ਪੁੱਤਰ ਸੋਹਨ ਸਿੰਘ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਸੀ, ਡਿਊਟੀ ਗੁਰਦੁਆਰਾ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਕਰਦਾ ਸੀ, ਨੂੰ ਅੱਜ ਦਫ਼ਤਰ ਦੇ ਆਰਡਰ ਨੰ: 99 ਮਿਤੀ 04-05-2020 ਰਾਹੀਂ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਦੀ ਹੋਰ ਪੜਤਾਲ ਲਈ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਕੱਤਰ ਸਿੰਘ ਦੀ ਡਿਊਟੀ ਲਗਾਈ ਗਈ ਹੈ।
              ਡਾ: ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਬੇਅਦਬੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਚਿੱਠੀ ਵੀ ਭੇਜ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਕਮਿਸ਼ਨਰ ਨੂੰ ਲਿਖਿਆ ਗਿਆ ਹੈ ਕਿ ਮਾਮਲੇ ਦੀ ਤਹਿ ਤੱਕ ਪੁੱਜਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇ, ਕਿਉਂਕਿ ਇਹ ਬਹੁਤ ਸੰਜੀਦਾ ਮਾਮਲਾ ਹੈ, ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।ਇਸ ਘਨੋਣੀ ਕਾਰਵਾਈ ਪਿੱਛੇ ਹੋਰ ਕਿਹੜੀਆਂ ਤਾਕਤਾਂ ਕੰੰਮ ਕਰ ਰਹੀਆਂ ਹਨ, ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁਛਗਿੱਛ ਕਰਕੇ ਉਨ੍ਹਾਂ ਸ਼ਕਤੀਆਂ ਨੂੰ ਸਾਹਮਣੇ ਲਿਆਂਦਾ ਜਾਵੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …