Thursday, November 12, 2026

594 ਕਰੋਨਾ ਸੈਂਪਲਾਂ ਵਿਚੋਂ 481 ਨੈਗਟਿਵ, 100 ਪੈਂਡਿੰਗ ਅਤੇ 14 ਕੇਸ ਐਕਟਿਵ ਪਾਜ਼ਟਿਵ

ਰੂਪਨਗਰ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 14 Corona fightsਹੋ ਗਈ ਹੈ।ਇੱਕ ਨਵਾਂ ਕੇਸ ਵਾਲਾ ਵਿਅਕਤੀ ਡਰਾਇਵਰ ਨਿਵਾਸੀ ਰੂਪਨਗਰ ਸਿਟੀ ਦਾ ਰਹਿਣ ਵਾਲਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 594 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 481 ਦੀ ਰਿਪੋਰਟ ਨੈਗਟਿਵ, 100 ਦੀ ਰਿਪੋਰਟ ਪੈਂਡਿੰਗ (04 ਸ਼ਰਧਾਲੂ), 14 ਕੇਸ ਐਕਟਿਵ ਕਰੋਨਾ ਪਾਜ਼ਟਿਵ (01 ਡੀ.ਐਮ.ਸੀ ਲੁਧਿਆਣਾ ਵਿਖੇ ਦਾਖਲ, 01 ਐਸ.ਬੀ.ਐਸ ਨਗਰ ਵਿਖੇ ਅਤੇ 01 ਜੀ.ਐਨ.ਡੀ.ਐਚ ਅੰਮ੍ਰਿਤਸਰ ਵਿਖੇ ਦਾਖਲ) ਅਤੇ 02 ਰਿਕਵਰ ਹੋ ਚੁੱਕੇ ਹਨ ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 17 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 14 ਕੇਸ ਐਕਟਿਵ ਕਰੋਨਾ ਪਾਜ਼ਟਿਵ ਹਨ, 02 ਰਿਕਵਰ ਚੁੱਕੇ ਹਨ ਅਤੇ 01 ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਹੈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …