ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਲੱਗੇ ਕਰਫਿਊ ਦੇ ਚੱਲਦਿਆਂ ਪੁਲਿਸ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਪਾਸੋਂ ਮਿਲੇ
ਹੁਕਮਾਂ ਦੀ ਪਾਲਣਾ ਤਹਿਤ ਸ਼ਹਿਰ ਅੰਦਰ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਕੱਟੇ ਜਾ ਰਹੇ ਧੜਾਧੜ ਚਲਾਨਾਂ ਖਿਲਾਫ ਅੱਜ ਆਮ ਆਦਮੀ ਪਾਰਟੀ ਦੇ ਜਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਅਤੇ ਅਨਿਲ ਮਿੱਤਲ ਵੱਲੋਂ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਢੀਂਡਸਾ ਨੂੰ ਮੰਗ ਪੱਤਰ ਸੌਂਪਿਆ ਗਿਆ।ਆਗੂਆਂ ਨੇ ਡੀ.ਐਸ.ਪੀ ਧੂਰੀ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਹਿਲਾਂ ਹੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਲੋਕਾਂ ਦੇ ਚਲਾਨ ਕੱਟਣ ਨਾਲ ਉਹਨਾਂ ਦੀਆਂ ਮੁਸ਼ਕਿਲਾਂ ਹੋਰ ਵਧ ਰਹੀਆਂ ਹਨ।ਇੱਕ ਪਾਸੇ ਤਾਂ ਵਪਾਰ ਬੰਦ ਹੋਣ ਕਾਰਨ ਆਮਦਨ ਬੰਦ ਹੋ ਗਈ ਹੈ, ਦੂਜਾ ਪੁਲਿਸ ਵੱਲੋਂ ਚਲਾਨ ਕੱਟੇ ਜਾਣ ਕਾਰਨ ਚਲਾਨ ਭਰਣ ਲਈ ਆਰ.ਟੀ.ਏ ਦਫਤਰ ਸੰਗਰੂਰ ਜਾਣਾ ਪੈਂਦਾ ਹੈ। ਵਫ਼ਦ ਨੇ ਮੰਗ ਕੀਤੀ ਕਿ ਜਿੱਥੇ ਪੁਲਿਸ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਪੁਲਿਸ ਨੂੰ ਟਰੈਫਿਕ ਮਾਮਲੇ `ਚ ਵੀ ਨਰਮੀ ਵਾਲਾ ਵਤੀਰਾ ਅਪਨਾਉਣ ਦੀ ਲੋੜ ਹੈ।
ਇਸ ਮੌਕੇ ਡੀ.ਐਸ.ਪੀ ਧੂਰੀ ਨੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਨਾਉਣ ਦੀ ਅਪੀਲ ਕਰਦਿਆਂ ਆਪ ਆਗੂਆਂ ਨੂੰ ਪੁਲਿਸ ਵੱਲੋਂ ਲੋਕਾਂ ਨਾਲ ਕੁੱਝ ਨਰਮੀ ਵਰਤਣ ਦਾ ਭਰੋਸਾ ਦਿਵਾਇਆ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media