ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੋਸ਼ਲ ਮੀਡੀਆ ‘ਤੇ ਗੋਲੀਆਂ ਚਲਾਉਣ ਦੀ ਵਾਇਰਲ ਹੋਈ
ਵੀਡੀਓ ਤੋਂ ਬਾਅਦ ਥਾਣਾ ਸਦਰ ਧੂਰੀ ਵਿਖੇ ਵੀ ਸਿੱਧੂ ਮੂਸੇਵਾਲਾ ਸਮੇਤ 8 ਹੋਰ ਵਿਅਕਤੀਆਂ ਜਿਸ ਵਿੱਚ 5 ਪੁਲਿਸ ਕਰਮਚਾਰੀ ਵੀ ਸ਼ਾਮਿਲ ਹਨ, ਦੇ ਖਿਲਾਫ ਮੁੱਕਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਕਰਫਿਊ ਲੱਗੇ ਹੋਣ ਦੇ ਬਾਵਜੂਦ ਗਾਇਕ ਸਿੱਧੂ ਮੂਸੇਵਾਲਾ ਨੇ ਕੁੱਝ ਹੋਰ ਵਿਅਕਤੀਆਂ ਨੂੰ ਨਾਲ ਲੈ ਕੇ 5 ਪੁਲਿਸ ਕਰਮਚਾਰੀਆਂ ਦੇ ਸਹਿਯੋਗ ਨਾਲ ਲੱਡਾ ਕੋਠੀ ਵਿਖੇ ਫਾਇਰਿੰਗ ਰੇਂਜ ਵਿੱਚ ਫਾਇਰਿੰਗ ਕੀਤੀ ਸੀ।ਜਿਸ ਕਾਰਨ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਦੀ ਉਲੰਘਣਾ ਦੇ ਨਾਲ-ਨਾਲ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਥਾਣਾ ਸਦਰ ਧੂਰੀ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਪੁਲਿਸ ਅਧਿਕਾਰੀ ਅਨੁਸਾਰ ਥਾਣਾ ਸਦਰ ਵਿਖੇ ਕਰਮ ਸਿੰਘ ਲਹਿਲ, ਇੰਦਰਵੀਰ ਸਿੰਘ ਗਰੇਵਾਲ, ਗਾਇਕ ਸਿੱਧੂ ਮੂਸੇਵਾਲਾ, ਜੰਗਸ਼ੇਰ ਸਿੰਘ, ਸਹਾਇਕ ਥਾਣੇਦਾਰ ਬਲਕਾਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਮੁੱਖ ਸਿਪਾਹੀ ਗਗਨਦੀਪ ਸਿੰਘ, ਸਿਪਾਹੀ ਜਸਵੀਰ ਸਿੰਘ ਅਤੇ ਸਿਪਾਹੀ ਸਿਹਰਵਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media