Thursday, October 1, 2026

ਜਿਲਾ ਤਰਨ ਤਾਰਨ ‘ਚ ਮਿਲੇ 334 ਨਤੀਜਿਆਂ ‘ਚੋਂ 57 ਪੋਜ਼ੇਟਿਵ – ਡਿਪਟੀ ਕਮਿਸ਼ਨਰ

ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 144 ਹੋਈ

ਤਰਨ ਤਾਰਨ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਕੱਲ 57 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਆਉਣ Corona Virusਨਾਲ ਹੁਣ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 144 ਹੋ ਗਈ ਹੈ।ਡਿਪਟੀ ਕਮਿਸਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਪ੍ਰਾਪਤ 334 ਨਤੀਜਿਆਂ ਵਿੱਚੋਂ 57 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਪਾਈ ਗਈ ਹੈ ਅਤੇ 277 ਦੀ ਰਿਪੋਰਟ ਨੈਗੇਟਿਵ ਆਈ ਹੈ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਜ਼ਟਿਵ ਆਏ ਕੇਸਾਂ ਨੂੰ ਇਕਾਂਤਵਾਸ ਕੇਂਦਰਾਂ ਤੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।ਹੁਣ ਤੱਕ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 1265 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿਚੋਂ 1121 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
              ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਹਰ ਤਰਾਂ ਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …