Wednesday, September 30, 2026

ਯੂ.ਪੀ ਦੇ ਆਜ਼ਮਗੜ੍ਹ ਜਿਲ੍ਹੇ ਦੇ 1200 ਵਸਨੀਕਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਪਟਿਆਲਾ ਤੋਂ ਰਵਾਨਾ

ਸਕਰੀਨਿੰਗ ਕਰਕੇ ਰੇਲ `ਚ ਬਿਠਾਇਆ, ਭੋਜਨ ਤੇ ਪਾਣੀ ਆਦਿ ਦਾ ਪ੍ਰਬੰਧ ਕੀਤਾ-ਡੀ.ਸੀ

ਪਟਿਆਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ `ਤੇ ਆਪਣੀ ਘਰ ਵਾਪਸੀ ਦੇ Kumar Amit DC patialaਚਾਹਵਾਨ ਉਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਪਟਿਆਲਾ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਰਵਾਨਾ ਕੀਤਾ ਗਿਆ।
             ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਥੇ ਬੱਸ ਅੱਡੇ ਵਿਖੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਦੀ ਮੈਡੀਕਲ ਸਕਰੀਨਿੰਗ ਕੀਤੀ।ਇਨ੍ਹਾਂ ਯਾਤਰੂਆਂ ਨੇ ਭੋਜਨ ਤੇ ਪਾਣੀ ਆਦਿ ਪ੍ਰਾਪਤ ਕਰਕੇ ਰੇਲ ਗੱਡੀ `ਚ ਬੈਠਦਿਆਂ ਹੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਵੀ ਕੀਤਾ।
                ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ, ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਜੀ.ਆਰ.ਪੀ ਦੇ ਏ.ਆਈ.ਜੀ ਦਲਜੀਤ ਸਿੰਘ ਰਾਣਾ ਨਾਲ ਇੱਕ ਮੀਟਿੰਗ ਵੀ ਕੀਤੀ।
            ਉਨ੍ਹਾਂ ਦੱਸਿਆ ਕਿ ਹੁਣ ਤੱਕ 34 ਹਜ਼ਾਰ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਹੈ ਤੇ ਅਗਲੇ ਦਿਨਾਂ `ਚ ਜੌਨਪੁਰ, ਅੰਬੇਦਕਰ ਨਗਰ, ਸੁਲਤਾਨਪੁਰ ਅਤੇ ਬਿਹਾਰ ਲਈ ਗੱਡੀਆਂ ਭਿਜਵਾਈਆਂ ਜਾਣਗੀਆਂ।
              ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ `ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ਅੰਦਰ 4 ਦਾਖਲਾ ਨਾਕਿਆਂ ਰਾਹੀਂ ਪਰਤਣ ਵਾਲਿਆਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਜਾਂ ਸਰਕਾਰੀ ਇਕਾਂਤਵਾਸ ਕੇਂਦਰਾਂ `ਚ ਕਵਾਰੰਟਾਈਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਤੋਂ ਪਹਿਲਾਂ ਜੰਮੂ ਤੇ ਕਸ਼ਮੀਰ ਦੇ 500 ਅਤੇ ਰਾਜਸਥਾਨ ਦੇ 145 ਬਸ਼ਿੰਦਿਆਂ ਨੂੰ ਬੱਸਾਂ ਰਾਹੀਂ ਵਾਪਸ ਭਿਜਵਾਇਆ ਸੀ।
           ਇਸ ਮੌਕੇ ਐਸ.ਪੀ ਐਚ ਨਵਨੀਤ ਸਿੰਘ ਬੈਂਸ, ਐਸ.ਪੀ ਸਿਟੀ ਵਰੁਣ ਸ਼ਰਮਾ, ਐਸ.ਡੀ.ਐਮ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ ਤੇ ਇਨਾਇਤ ਗੁਪਤਾ, ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ, ਲਾਲ ਵਿਸ਼ਵਾਸ਼, ਜਗਨੂਰ ਸਿੰਘ ਗਰੇਵਾਲ ਤੇ ਜਸਲੀਨ ਕੌਰ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਮਜ਼ੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …